ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਵਿਚ ਗਾਜ਼ੀਪੁਰ 'ਚ ਧਰਨੇ ਵਾਲੀ ਜਗ੍ਹਾ ਖ਼ਾਲੀ ਕਰਨ ਲਈ ਲੱਗੇ ਪੁਲਸ ਦੇ ਪੋਸਟਰਾਂ ਨਾਲ ਕਿਸਾਨਾਂ 'ਚ ਰੋਸ ਦੇਖਿਆ ਗਿਆ। ਇਸ ਮਾਮਲੇ 'ਚ ਹੁਣ ਪੁਲਸ ਨੇ ਸਫ਼ਾਈ ਦਿੱਤੀ ਹੈ। ਪੁਲਸ ਨੇ ਕਿਹਾ ਹੈ ਕਿ 26 ਜਨਵਰੀ ਨੂੰ ਦਿੱਲੀ ਦੀ ਸਰਹੱਦ 'ਤੇ ਇਕ ਚਿਤਾਵਨੀ ਪੋਸਟਰ ਲਗਾਇਆ ਗਿਆ। ਇਸ ਤਰ੍ਹਾਂ ਦੇ ਪੋਸਟਰ ਬੀਤੇ 8-10 ਦਿਨ ਪਹਿਲਾਂ ਲਗਾਏ ਗਏ ਸਨ। ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਿਕਰੀ ਬਾਰਡਰ ਖਾਲੀ ਕਰਨ ਦੇ ਦਿੱਲੀ ਪੁਲਸ ਦੇ ‘ਪੋਸਟਰਾਂ ਤੋਂ ਭੜਕੇ ਕਿਸਾਨ’
ਦੱਸਣਯੋਗ ਹੈ ਕਿ ਗਾਜ਼ੀਪੁਰ 'ਤੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਲਗਾਏ ਗਏ ਨੋਟਿਸ ਤੋਂ ਬਾਅਦ ਕਿਸਾਨਾਂ 'ਚ ਰੋਸ ਵੱਧਦਾ ਦੇਖਿਆ ਗਿਆ। ਭਾਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਡਾ. ਦਰਸ਼ਨ ਪਾਲ ਨੇ ਇਸ ਕਾਰਵਾਈ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਕਿਸਾਨ ਅੰਦੋਲਨ ਕਮਜ਼ੋਰ ਹੋਣ ਦੀ ਬਜਾਏ ਮਜ਼ਬੂਤ ਹੋਵੇਗਾ। ਉੱਤਰ ਪ੍ਰਦੇਸ਼ 'ਚ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਆਏ ਭਾਜਪਾ ਨੇਤਾ ਅਤੇ ਵਰਕਰਾਂ ਨੇ ਕਿਸਾਨਾਂ ਨਾਲ ਕੁੱਟਮਾਰ ਕੀਤੀ। ਪੁਲਸ ਨੇ ਭਾਜਪਾ ਵਰਕਰਾਂ 'ਤੇ ਕਾਰਵਾਈ ਕਰਨ ਦੀ ਬਜਾਏ ਕਿਸਾਨਾਂ ਨੂੰ ਹੀ ਗ੍ਰਿਫ਼ਤਾਰ ਕਰ ਲਿਆ। ਸਰਕਾਰ ਦੇ ਕਿਸਾਨ ਵਿਰੋਧੀ ਸਾਜਿਸ਼ਾਂ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ।ਭਾਜਪਾ ਵਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਰੋਜ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਸੀਂ ਇਸ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ ਅਤੇ ਕਿਸਾਨਾਂ ਦਾ ਇਹ ਸੰਘਰਸ਼ ਜ਼ਰੂਰ ਕਾਮਯਾਬ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨੀ ਘੋਲ: ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ
ਸੂਰਤ ’ਚ ਮਿਲੀ ਜਿੱਤ ਤੋਂ ਕੇਜਰੀਵਾਲ ਖੁਸ਼, ਬੋਲੇ-‘26 ਫਰਵਰੀ ਨੂੰ ਧੰਨਵਾਦ ਕਰਨ ਆ ਰਿਹਾ’
NEXT STORY