ਨਵੀਂ ਦਿੱਲੀ— ਜਵਾਹਰਲਾਲ ਨਹਿਰੂ ਯੂਨੀਵਰਸਿਟੀ ਕੈਂਪਸ ਤੋਂ ਸੰਸਦ ਤੱਕ ਮਾਰਚ ਕਰਨ ਦੌਰਾਨ ਵਿਦਿਆਰਥੀਆਂ 'ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਵਿਦਿਆਰਥੀਆਂ 'ਤੇ ਅੱਜ ਯਾਨੀ ਬੁੱਧਵਾਰ ਨੂੰ ਪੁਲਸ ਨੇ ਫਿਰ ਸਖਤੀ ਦਿਖਾਈ। ਲਾਠੀਚਾਰਜ ਵਿਰੁੱਧ ਬੁੱਧਵਾਰ ਨੂੰ ਪ੍ਰਦਰਸ਼ਨ ਲਈ ਦਿੱਲੀ ਪੁਲਸ ਹੈੱਡ ਕੁਆਰਟਰ ਜਾ ਰਹੇ ਜੇ.ਐੱਨ.ਯੂ. ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਦਿੱਲੀ ਪੁਲਸ ਨੇ ਸਾਰੇ ਵਿਦਿਆਰਥੀਆਂ ਨੂੰ ਹਿਰਾਸਤ 'ਚ ਲੈ ਕੇ ਵਸੰਤ ਕੁੰਜ ਪੁਲਸ ਸਟੇਸ਼ਨ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਫੀਸ ਵਾਧੇ ਵਿਰੁੱਧ ਜੇ.ਐੱਨ.ਯੂ. ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਤੋਂ ਸੰਸਦ ਤੱਕ ਕੂਚ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੂੰ ਰੋਕਣ ਲਈ ਸੰਸਦ ਭਵਨ ਦੇ ਨੇੜੇ-ਤੇੜੇ ਧਾਰਾ 144 ਲਾਗੂ ਕੀਤੀ ਗਈ ਸੀ। ਇਸ ਦੇ ਬਾਵਜੂਦ ਵਿਦਿਆਰਥੀਆਂ ਨੇ ਆਪਣਾ ਮਾਰਚ ਜਾਰੀ ਰੱਖਿਆ ਤਾਂ ਪੁਲਸ ਨਾਲ ਜੰਮ ਕੇ ਉਨ੍ਹਾਂ ਦੀ ਧੱਕਾਮੁੱਕੀ ਹੋਈ।
ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਰਸਤਾ ਬਦਲ ਕੇ ਸਫ਼ਦਰਗੰਜ ਵਲੋਂ ਸੰਸਦ ਦਾ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਅਤੇ ਸਫ਼ਦਰਗੰਜ ਮਕਬਰੇ ਕੋਲ ਹੀ ਇਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਮੰਗ ਰੱਖੀ ਸੀ ਕਿ ਵਧਾਈ ਗਈ ਫੀਸ ਪੂਰੀ ਤਰ੍ਹਾਂ ਨਾਲ ਵਾਪਸ ਲਈ ਜਾਵੇ। ਨਾਲ ਹੀ ਉਨ੍ਹਾਂ ਮੰਗ ਕੀਤੀ ਸੀ ਕਿ ਜਿਨ੍ਹਾਂ ਸਾਥੀਆਂ ਨੂੰ ਪੁਲਸ ਨੇ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਿਆ ਹੈ, ਉਨ੍ਹਾਂ ਨੂੰ ਛੱਡਿਆ ਜਾਵੇ।
ਇੰਡੀਗੋ ਦੇ ਜਹਾਜ਼ ਦੀ ਚੇਨਈ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
NEXT STORY