ਨਵੀਂ ਦਿੱਲੀ, (ਭਾਸ਼ਾ)- ਦਿੱਲੀ ਪੁਲਸ ਨੇ ਪਿਛਲੇ ਦੋ ਦਿਨਾਂ ’ਚ ਕਈ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ’ਚ ਬੰਬ ਹੋਣ ਦੀਆਂ ਮਿਲੀਆਂ ਧਮਕੀਆਂ ਦੇ ਸਬੰਧ ’ਚ ਐੱਫ. ਆਈ. ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਅਧਿਕਾਰਕ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦਰਮਿਆਨ, ਵੱਖ-ਵੱਖ ਹਵਾਈ ਕੰਪਨੀਆਂ ਨੂੰ ਮਿਲੀਆਂ ਕਈ ਧਮਕੀਆਂ ਦਾ ਮੁੱਦਾ ਬੁੱਧਵਾਰ ਨੂੰ ਸੰਸਦੀ ਕਮੇਟੀ ਦੇ ਸਾਹਮਣੇ ਉਠਿਆ ਅਤੇ ਸ਼ਹਿਰੀ ਹਵਾਬਾਜ਼ੀ ਸਕੱਤਰ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਬੱਚੇ ਦੇ ਸਾਹਮਣੇ ਸਰੀਰਕ ਸਬੰਧ ਬਣਾਉਣਾ ਨਾਬਾਲਗ ਦਾ ਜਿਨਸੀ ਸ਼ੋਸ਼ਣ ਹੈ: ਕੇਰਲ ਹਾਈ ਕੋਰਟ
NEXT STORY