ਮੁੰਬਈ - ਇੰਡੀਅਨ ਪ੍ਰੀਮੀਅਰ ਲੀਗ ਵਿਚ ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਲਗਾਤਾਰ 2 ਗੇਂਦਾਂ 'ਤੇ 2 ਵਾਰ ਸਟੰਪਸ ਤੋੜ ਕੇ ਲਗਾਤਾਰ ਚਰਚਾ ਵਿਚ ਬਣੇ ਹੋਏ ਹਨ। ਉਨ੍ਹਾਂ ਦੀ ਇਸ ਤਰ੍ਹਾਂ ਦੀ ਗੇਂਦਬਾਜ਼ੀ ਮਗਰੋਂ ਦਿੱਲੀ ਪੁਲਸ ਦੀ ਇਕ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਦਿੱਲੀ ਪੁਲਸ ਨੇ ਅਨੋਖੇ ਅੰਦਾਜ਼ ਵਿਚ ਟਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਇਹ ਵੀ ਪੜ੍ਹੋ: ਸੰਕਟਗ੍ਰਸਤ ਸੂਡਾਨ 'ਚ ਫਸਿਆ ਭਾਰਤੀ, ਗਰਭਵਤੀ ਪਤਨੀ ਨੂੰ ਨਹੀਂ ਮਿਲੀ India ਆਉਣ ਦੀ ਇਜਾਜ਼ਤ
ਦਿੱਲੀ ਪੁਲਸ ਨੇ ਆਪਣੇ ਟਵਿਟਰ ਅਤੇ ਇੰਸਟਗ੍ਰਾਮ ਅਕਾਊਂਟ 'ਤੇ ਟੁੱਟੇ ਸਟੰਪ ਦੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ- ਮੈਨੂੰ ਤੋੜ ਲਓ, ਪਰ ਟਰੈਫਿਕ ਸਿਗਨਲ ਨਾ ਤੋੜਨਾ। ਉਥੇ ਹੀ ਪੋਸਟ ਦੀ ਕੈਪਸ਼ਨ ਵਿਚ ਲਿਖਿਆ ਸੀ- ਟਰੈਫਿਕ ਸਿਗਨਲ ਤੋੜਨ 'ਤੇ ਹੀ ਚਾਲਾਨ ਦਾ 'ਇਨਾਮ' ਮਿਲਦਾ ਹੈ। ਦੱਸ ਦੇਈਏ ਕਿ ਪੰਜਾਬ ਕਿੰਗਜ਼ ਨੇ ਸ਼ਨੀਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਟੀ-20 ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 13 ਦੌੜਾਂ ਨਾਲ ਹਰਾਇਆ ਸੀ। ਪੰਜਾਬ ਨੇ 8 ਵਿਕਟਾਂ 'ਤੇ 214 ਦੌੜਾਂ ਬਣਾ ਕੇ ਮੁੰਬਈ ਨੂੰ 6 ਵਿਕਟਾਂ 'ਤੇ 201 ਦੌੜਾਂ 'ਤੇ ਰੋਕ ਦਿੱਤਾ। ਮੁੰਬਈ ਲਈ ਕੈਮਰਨ ਗ੍ਰੀਨ ਨੇ 67 ਅਤੇ ਸੂਰਿਆਕੁਮਾਰ ਯਾਦਵ ਨੇ 57 ਦੌੜਾਂ ਬਣਾਈਆਂ। ਪੰਜਾਬ ਲਈ ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ।
ਇਹ ਵੀ ਪੜ੍ਹੋ: ਬੰਗਲਾਦੇਸ਼ 'ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਦਰਦਨਾਕ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ਵਿਚ ਦਿਓ ਜਵਾਬ।
ਸੈਲਾਨੀਆਂ ਲਈ ਖ਼ਾਸ ਖ਼ਬਰ, ਸਿਰਫ਼ 50 ਰੁਪਏ 'ਚ ਕਰੋ ਸ਼ਿਮਲਾ-ਕਾਲਕਾ ਹਾਲੀਡੇਅ ਸਪੈਸ਼ਲ ਟ੍ਰੇਨ ਦਾ ਸਫ਼ਰ
NEXT STORY