ਨੈਸ਼ਨਲ ਡੈਸਕ: ਰਾਜਧਾਨੀ ਦਿੱਲੀ ਵਿਚ ਰਾਸ਼ਟਰ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੇ ਮੱਦੇਨਜ਼ਰ ਦਿੱਲੀ ਪੁਲਸ ਵੱਲੋਂ ਤਿਆਰੀਆਂ ਜ਼ੋਰਾਂ 'ਤੇ ਜਾਰੀ ਹਨ। ਇਸ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਸੀਨੀਅਰ ਕਾਂਸਟੇਬਲ ਤੇ ਹੋਮਗਾਰਡ ਨੇ ਬੱਸ ਕੰਡਕਟਰ ਤੋਂ ਮੰਗੀ 2.5 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਸ ਦੇ ਕਮਿਸ਼ਨਰ ਸੰਜੇ ਅਰੋੜਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਦਿੱਲੀ ਵਿਚ ਪੈਰਾ-ਗਲਾਈਡਰਾਂ, ਪੈਰਾ-ਮੋਟਰਾਂ, ਹੈਂਗ-ਗਲਾਈਡਰਾਂ, UAVs, UASS, ਮਾਈਕ੍ਰੋਲਾਈਟ ਏਅਰਕ੍ਰਾਫਟ, ਰਿਮੋਟਲੀ ਪਾਇਲਟ ਏਅਰਕ੍ਰਾਫਟ, ਗਰਮ ਹਵਾ ਦੇ ਗੁਬਾਰੇ, ਛੋਟੇ ਆਕਾਰ ਦੇ ਸੰਚਾਲਿਤ ਹਵਾਈ ਜਹਾਜ਼, ਕਵਾਡਕਾਪਟਰ ਜਾਂ ਪੈਰਾ-ਜੰਪਿੰਗ ਦੇ ਹਵਾਈ ਜਹਾਜ਼ਾਂ ਦੀ ਉਡਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 22 ਜੁਲਾਈ ਤੋਂ 16 ਅਗਸਤ ਤਕ ਲਾਗੂ ਰਹਿਣਗੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦੀ ਉਲੰਘਣਾ ਕਰਨ 'ਤੇ ਧਾਰਾ 188 ਤਹਿਤ ਸਜ਼ਾ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
OTT ਪਲੇਟਫਾਰਮਾਂ ਨੂੰ ਅਨੁਰਾਗ ਠਾਕੁਰ ਦੀ ਚਿਤਾਵਨੀ, ਭਾਰਤੀ ਸੱਭਿਆਚਾਰ ਦਾ ਅਪਮਾਨ ਬਰਦਾਸ਼ਤ ਨਹੀਂ
NEXT STORY