ਨਵੀਂ ਦਿੱਲੀ (ਭਾਸ਼ਾ) - ਦਿੱਲੀ ਪੁਲਸ ਨੇ ਤਹਿਰਾਨ ਵਿੱਚ ਇਸਲਾਮਿਕ ਕੱਟੜਪੰਥੀ ਸੰਗਠਨ ਹਮਾਸ ਦੇ ਨੇਤਾ ਦੀ ਹੱਤਿਆ ਦੇ ਮੱਦੇਨਜ਼ਰ ਖੁਫੀਆ ਏਜੰਸੀਆਂ ਤੋਂ ਅਲਰਟ ਮਿਲਣ ਤੋਂ ਬਾਅਦ ਇਜ਼ਰਾਈਲੀ ਦੂਤਘਰ ਅਤੇ 'ਚਬਦ ਹਾਊਸ' ਦੀ ਸੁਰੱਖਿਆ ਦੀ ਸਮੀਖਿਆ ਕੀਤੀ ਹੈ। ਈਰਾਨ ਦੀ ਰਾਜਧਾਨੀ ਵਿੱਚ 31 ਜੁਲਾਈ ਦੀ ਸਵੇਰੇ ਕੀਤੇ ਗਏ ਇਕ ਹਵਾਈ ਹਮਲੇ ਵਿੱਚ ਹਮਾਸ ਨੇਤਾ ਇਸਮਾਈਲ ਹਨੀਹ ਦਾ ਕਤਲ ਕਰ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਬਲ ਦੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰੀ ਰਾਜਧਾਨੀ 'ਚ ਸਥਿਤ ਦੋ ਇਜ਼ਰਾਇਲੀ ਇਮਾਰਤਾਂ ਦੇ ਆਲੇ-ਦੁਆਲੇ ਵਿਆਪਕ ਸੁਰੱਖਿਆ ਵਧਾਉਣ ਲਈ ਬੈਠਕ ਕੀਤੀ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਇਮਾਰਤਾਂ ਦੇ ਆਲੇ-ਦੁਆਲੇ ਕਈ ਸੀਸੀਟੀਵੀ ਕੈਮਰੇ ਲਗਾ ਕੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਹੋਰ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾ ਸਕਦੇ ਹਨ। ਦਿੱਲੀ ਪੁਲਸ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿਚ 'ਧਮਾਕੇ' ਦੀਆਂ ਅਫਵਾਹਾਂ ਤੋਂ ਬਾਅਦ ਸਪੱਸ਼ਟੀਕਰਨ ਜਾਰੀ ਕੀਤਾ। ਪੁਲਸ ਨੇ ਕਿਹਾ ਕਿ ਇਹ ਇਕ ਫਰਜ਼ੀ ਅਲਰਟ ਸੀ। ਬਾਅਦ ਵਿੱਚ ਪੋਸਟ ਨੂੰ ਹਟਾ ਦਿੱਤਾ ਗਿਆ। ਪਿਛਲੇ ਤਿੰਨ ਸਾਲਾਂ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਇਜ਼ਰਾਈਲੀ ਦੂਤਘਰ ਦੇ ਨੇੜੇ ਦੋ ਧਮਾਕੇ ਹੋ ਚੁੱਕੇ ਹਨ। ਹਾਲਾਂਕਿ ਇਹ ਧਮਾਕੇ ਬਹੁਤੇ ਤੀਬਰ ਨਹੀਂ ਸਨ। ਦੋਵਾਂ ਹਮਲਿਆਂ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਸੀ। ਪਿਛਲੇ ਸਾਲ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਛਿੜਨ ਤੋਂ ਬਾਅਦ ਇਜ਼ਰਾਇਲੀ ਦੂਤਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰਹਿ ਮੰਤਰਾਲਾ ਨੇ SSB ਦੇ ਡੀ.ਜੀ. ਨੂੰ ਸੌਂਪਿਆ BSF ਦਾ ਐਡੀਸ਼ਨਲ ਚਾਰਜ
NEXT STORY