ਨਵੀਂ ਦਿੱਲੀ (ਵਾਰਤਾ)- ਦਿੱਲੀ ਪੁਲਸ ਨੇ ਜਹਾਂਗੀਰਪੁਰੀ ਹਿੰਸਾ ਮਾਮਲੇ 'ਚ ਆਪਣੀ ਸ਼ੁਰੂਆਤੀ ਰਿਪੋਰਟ ਗ੍ਰਹਿ ਮੰਤਰਾਲਾ ਨੂੰ ਸੌਂਪ ਦਿੱਤੀ ਹੈ, ਜਿਸ ਅਪਰਾਧਿਕ ਸਾਜ਼ਿਸ਼ ਦੀ ਗੱਲ ਕਹੀ ਗਈ ਹੈ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਸ ਦੀ ਸ਼ਾਖਾ ਨੇ ਗ੍ਰਹਿ ਮੰਤਰਾਲਾ ਨੂੰ ਅੰਤਰਿਮ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ 'ਚ ਹਿੰਸਾ ਦਾ ਕਾਰਨ ਜ਼ਿਆਦਾਤਰ ਅਪਰਾਧਿਕ ਸਾਜ਼ਿਸ਼ ਨੂੰ ਦੱਸਿਆ ਗਿਆ ਹੈ। ਪੁਲਸ ਨੇ ਆਪਣੀ ਰਿਪੋਰਟ 'ਚ ਗ੍ਰਹਿ ਮੰਤਰਾਲਾ ਨੂੰ ਹਿੰਸਾ ਦੀ ਘਟਨਾ ਅਤੇ ਇਸ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਵਿਸਤ੍ਰਿਤ ਜਾਣਕਾਰੀ ਦਿੱਤੀ ਹੈ। ਰਿਪੋਰਟ 'ਚ ਹੁਣ ਤੱਕ ਹੋਈ ਜਾਂਚ ਦੇ ਆਧਾਰ 'ਤੇ ਹਿੰਸਾ ਪਿੱਛੇ ਕੁਝ ਸਾਜ਼ਿਸ਼ ਦੱਸੀ ਗਈ ਹੈ। ਦਿੱਲੀ ਪੁਲਸ ਨੇ ਸ਼ਨੀਵਾਰ ਰਾਤ ਤੋਂ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ ਕਰੀਬ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਘਟਨਾ ਸਬੰਧੀ ਵੱਡੀ ਗਿਣਤੀ ਵਿਚ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਪੁਲਸ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ੋਭਾ ਯਾਤਰਾ ਕੱਢਣ ਲਈ ਸੰਬੰਧਤ ਅਧਿਕਾਰੀਆਂ ਤੋਂ ਪ੍ਰਕਿਰਿਆ ਅਨੁਸਾਰ ਮਨਜ਼ੂਰੀ ਨਹੀਂ ਲਈ ਗਈ ਸੀ। ਪੁਲਸ ਨੇ ਇਸ ਗੱਲ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਅਤੇ ਆਯੋਜਨਕਰਤਾਵਾਂ ਖ਼ਿਲਾਫ਼ ਵੀ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਜਹਾਂਗੀਰਪੁਰੀ 'ਚ ਹਨੂੰਮਾਨ ਜੈਅੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ ਤਾਂ ਕੁਝ ਲੋਕਾਂ ਨੇ ਇਸ ਦੌਰਾਨ ਪਥਰਾਅ ਕੀਤਾ। ਇਸ ਤੋਂ ਬਾਅਦ ਹਿੰਸਾ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਹੋਈਆਂ। ਹਿੰਸਾ 'ਚ ਪੁਲਸ ਕਰਮਚਾਰੀਆਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਸ਼ਾਮ ਨੂੰ ਦਿੱਲੀ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਹੈ।
ਬੈਂਡ-ਵਾਜਿਆਂ ਨਾਲ ਆਈ ਬਰਾਤ, ਜੈਮਾਲਾ ਦੌਰਾਨ ਲਾੜੀ ਨੇ ਲਾੜੇ ਨੂੰ ਜੜੇ ਥੱਪੜ (ਵੀਡੀਓ)
NEXT STORY