ਨਵੀਂ ਦਿੱਲੀ— ਸੰਸਦ ਭਵਨ ਦੇ ਬਾਹਰ ਵੀਰਵਾਰ ਭਾਵ ਅੱਜ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਰਾਸ਼ਟਰੀ ਪੱਧਰ 'ਤੇ ਮਨਾਉਣ ਦੀ ਮੰਗ ਕਰ ਰਹੇ ਸਨ। ਇੱਥੇ ਦੱਸ ਦੇਈਏ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾਂ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਫੰਡ ਜਾਰੀ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।

ਪੰਜਾਬ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਸੁਨੀਲ ਜਾਖੜ, ਸੰਤੋਖ ਸਿੰਘ ਚੌਧਰੀ ਅਤੇ ਗੁਰਜੀਤ ਸਿੰਘ ਔਜਲਾ ਨੇ ਹੱਥਾਂ 'ਚ ਤਖਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਤਖਤੀਆਂ 'ਤੇ ਲਿਖਿਆ ਸੀ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਫੰਡ ਜਾਰੀ ਕਰੋ।''
ਕਾਂਗਰਸੀ ਸੰਸਦ ਮੈਂਬਰਾ ਨੇ ਕਿਹਾ ਕਿ ਦੇਸ਼-ਵਿਦੇਸ਼ 'ਚ 550ਵਾਂ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ ਤਾਂ ਆਪਣੇ ਪੱਧਰ 'ਤੇ ਜ਼ੋਰਦਾਰ ਤਿਆਰੀਆਂ ਕਰਨ 'ਚ ਲੱਗੀ ਹੋਈ ਹੈ ਪਰ ਕੇਂਦਰ ਸਰਕਾਰ ਨੇ ਅਜੇ ਤਕ ਪੰਜਾਬ ਸਰਕਾਰ ਦੀਆਂ ਸਿਫਾਰਿਸ਼ਾਂ 'ਤੇ ਕੋਈ ਵਿਚਾਰ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਤੇ ਪ੍ਰੋਗਰਾਮਾਂ 'ਚ ਕੇਂਦਰ ਨੂੰ ਆਪਣੀ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਨੈਨਾ ਦੇਵੀ 'ਚ ਬਾਰਸ਼ ਅਤੇ ਗੜੇ ਪੈਣ ਕਾਰਨ ਪਰੇਸ਼ਾਨ ਹੋਏ ਸ਼ਰਧਾਲੂ
NEXT STORY