ਨਵੀਂ ਦਿੱਲੀ : ਦਿੱਲੀ 'ਚ ਸ਼ੁੱਕਰਵਾਰ ਦੀ ਸਵੇਰ ਕਈ ਥਾਵਾਂ 'ਤੇ ਮੀਂਹ ਪੈਣ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਖੁਸ਼ਕ ਸਰਦੀ ਆਖਰਕਾਰ ਖਤਮ ਹੋ ਗਈ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਸਾਲ ਦੀ ਪਹਿਲੀ ਬਾਰਿਸ਼ ਦਰਜ ਕੀਤੀ ਗਈ। ਦਿੱਲੀ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਨਾਲ ਪ੍ਰਦੂਸ਼ਣ ਦੇ ਉੱਚ ਪੱਧਰ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਨੇ ਦੱਸਿਆ ਕਿ ਮੌਸਮ ਵਿੱਚ ਇਹ ਤਬਦੀਲੀ ਇਸ ਸਾਲ ਦੀ ਪਹਿਲੀ ਤੀਬਰ ਪੱਛਮੀ ਗੜਬੜੀ ਕਾਰਨ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ ਸਫਦਰਜੰਗ ਵਿੱਚ ਸਵੇਰੇ 8:30 ਵਜੇ ਤੱਕ 1.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਪਾਲਮ ਵਿੱਚ ਵੀ 1.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਇਸ ਦੌਰਾਨ ਲੋਧੀ ਰੋਡ 'ਤੇ 1.6 ਮਿਲੀਮੀਟਰ, ਰਿਜ 'ਤੇ 1.8 ਮਿਲੀਮੀਟਰ, ਅਯਾਨਗਰ 'ਤੇ 1.7 ਮਿਲੀਮੀਟਰ, ਜਨਕਪੁਰੀ 'ਤੇ 1.5 ਮਿਲੀਮੀਟਰ ਅਤੇ ਮਯੂਰ ਵਿਹਾਰ 'ਤੇ 1.0 ਮਿਲੀਮੀਟਰ ਮੀਂਹ ਪਿਆ। ਆਈਐਮਡੀ ਦੇ ਦਿਨ ਦੇ ਪੂਰਵ ਅਨੁਮਾਨ ਅਨੁਸਾਰ ਦਿੱਲੀ ਵਿੱਚ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਇੱਕ ਜਾਂ ਦੋ ਵਾਰ ਮੀਂਹ ਪਵੇਗਾ ਅਤੇ ਦੁਪਹਿਰ ਅਤੇ ਸ਼ਾਮ ਦੇ ਵਿਚਕਾਰ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਦੀ ਚੇਤਾਵਨੀ ਨੂੰ 'ਆਰੇਜ' ਸ਼੍ਰੇਣੀ ਤੋਂ ਘਟਾ ਕੇ 'ਯੈਲੋ' ਸ਼੍ਰੇਣੀ ਵਿੱਚ ਕਰ ਦਿੱਤਾ ਗਿਆ। ਮੌਸਮ ਵਿਭਾਗ ਦੇਸ਼ ਵਿੱਚ ਮੌਸਮ ਸੰਬੰਧੀ ਚੇਤਾਵਨੀਆਂ ਜਾਰੀ ਕਰਨ ਲਈ ਚਾਰ ਰੰਗਾਂ ਦੀ ਵਰਤੋਂ ਕਰਦਾ ਹੈ। ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ SAMEER ਐਪ ਦੇ ਅਨੁਸਾਰ, ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (AQI) 293 ਸੀ, ਜੋ "ਮਾੜੀ" ਸ਼੍ਰੇਣੀ ਵਿੱਚ ਆਉਂਦਾ ਹੈ, ਜਦੋਂ ਕਿ ਵੀਰਵਾਰ ਸ਼ਾਮ 4 ਵਜੇ 313 ਦਰਜ ਕੀਤਾ ਗਿਆ ਸੀ। ਨਿਗਰਾਨੀ ਸਟੇਸ਼ਨਾਂ ਵਿੱਚੋਂ 23 ਨੇ AQI ਨੂੰ "ਬਹੁਤ ਮਾੜੀ" ਸ਼੍ਰੇਣੀ ਵਿੱਚ 15 ਨੇ "ਮਾੜੀ" ਸ਼੍ਰੇਣੀ ਵਿੱਚ ਅਤੇ ਇੱਕ ਨੇ "ਦਰਮਿਆਨੀ" ਸ਼੍ਰੇਣੀ ਵਿੱਚ ਦਰਜ ਕੀਤਾ। ਰਾਜਧਾਨੀ ਵਿੱਚ ਤਾਪਮਾਨ ਵੱਖ-ਵੱਖ ਰਿਹਾ। ਸਫ਼ਦਰਜੰਗ ਵਿਖੇ ਘੱਟੋ-ਘੱਟ ਤਾਪਮਾਨ 13.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦਿਨ ਨਾਲੋਂ ਸੱਤ ਡਿਗਰੀ ਸੈਲਸੀਅਸ ਵੱਧ ਹੈ, ਜਦੋਂ ਕਿ ਪਾਲਮ ਵਿੱਚ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ।
ਇਹ ਵੀ ਪੜ੍ਹੋ : ਸਕੂਲ 'ਚ ਬੰਬ! ਧਮਕੀ ਨੇ ਪਵਾ 'ਤੀਆਂ ਨੋਇਡਾ ਪੁਲਸ ਨੂੰ ਭਾਜੜਾਂ, ਘਰਾਂ ਨੂੰ ਦੌੜੇ ਵਿਦਿਆਰਥੀ
ਆਈਐਮਡੀ ਦੇ ਅੰਕੜਿਆਂ ਅਨੁਸਾਰ ਲੋਧੀ ਰੋਡ 'ਤੇ ਘੱਟੋ-ਘੱਟ ਤਾਪਮਾਨ 14.1 ਡਿਗਰੀ ਸੈਲਸੀਅਸ, ਰਿਜ 'ਤੇ 13.7 ਡਿਗਰੀ ਸੈਲਸੀਅਸ ਅਤੇ ਅਯਾਨਗਰ 'ਤੇ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦਿਨ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ ਵਿੱਚ ਕਾਫ਼ੀ ਵਾਧਾ ਦਰਸਾਉਂਦਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜੋ ਵੀਰਵਾਰ ਦੇ 27.1 ਡਿਗਰੀ ਸੈਲਸੀਅਸ ਤੋਂ ਕਾਫ਼ੀ ਘੱਟ ਹੈ। ਆਈਐਮਡੀ ਨੇ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ ਉੱਤੇ ਪੱਛਮੀ ਗੜਬੜ ਦਾ ਪ੍ਰਭਾਵ ਸ਼ੁੱਕਰਵਾਰ ਨੂੰ ਵੀ ਜਾਰੀ ਰਹੇਗਾ, ਜਿਸ ਨਾਲ ਮੀਂਹ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਹੈ ਕਿ ਦਿੱਲੀ, ਜੰਮੂ ਅਤੇ ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਕੁਝ ਘੰਟਿਆਂ ਲਈ ਮੀਂਹ ਤੋਂ ਪ੍ਰਭਾਵਿਤ ਹੋ ਸਕਦੇ ਹਨ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ, ਹਾਈਵੇਅ ਅਤੇ ਹੋਰ ਸੜਕਾਂ 'ਤੇ ਦ੍ਰਿਸ਼ਟੀ ਘੱਟ ਸਕਦੀ ਹੈ, ਇਸ ਲਈ ਗੱਡੀ ਚਲਾਉਂਦੇ ਸਮੇਂ ਜ਼ਰੂਰੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਪਾਲਮ ਹਵਾਈ ਅੱਡੇ 'ਤੇ ਸਵੇਰੇ 6:30 ਵਜੇ ਵਿਜ਼ੀਬਿਲਟੀ 2500 ਮੀਟਰ ਤੋਂ ਘੱਟ ਕੇ 1000 ਮੀਟਰ ਰਹਿ ਗਈ। ਵਿਜ਼ੀਬਿਲਟੀ ਹੋਰ ਘਟ ਕੇ 800 ਮੀਟਰ ਹੋਣ ਦੀ ਉਮੀਦ ਹੈ। ਇਸ ਦੌਰਾਨ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਵੀਰਵਾਰ ਨੂੰ ਦਿੱਲੀ-ਐਨਸੀਆਰ (ਰਾਸ਼ਟਰੀ ਰਾਜਧਾਨੀ ਖੇਤਰ) ਵਿੱਚ ਸਮੁੱਚੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਦਾ ਹਵਾਲਾ ਦਿੰਦੇ ਹੋਏ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਤੀਜੇ ਪੜਾਅ ਨੂੰ ਰੱਦ ਕਰ ਦਿੱਤਾ। ਹਾਲਾਂਕਿ, ਪਹਿਲੇ ਅਤੇ ਦੂਜੇ ਪੜਾਵਾਂ ਦੇ ਉਪਾਅ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਹਾਰ : ਚਾਹ ਦੀ ਦੁਕਾਨ ਦੀ ਆੜ 'ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਲੋਕਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ
NEXT STORY