ਨੈਸ਼ਨਲ ਡੈਸਕ- ਦਿੱਲੀ-NCR 'ਚ ਹੋਲੀ ਦੇ ਦਿਨ ਮੌਸਮ ਨੇ ਕਰਵਟ ਲਈ ਹੈ ਅਤੇ ਹਨ੍ਹੇਰੀ ਦੇ ਨਾਲ-ਨਾਲ ਕਿਤੇ-ਕਿਤੇ ਹਲਕਾ ਮੀਂਹ ਵੀ ਪਿਆ। ਇਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਵੀ ਠੰਡੀਆਂ ਹਵਾਵਾਂ ਦਾ ਅਸਰ ਰਿਹਾ ਪਰ ਇਸ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ 31.73 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 15 ਮਾਰਚ ਨੂੰ ਘੱਟ ਤੋਂ ਘੱਟ 20.05 ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35.88 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 23 ਕਿਲੋਮੀਟਰ ਪ੍ਰਤੀ ਘੰਟਾ ਬਣੀ ਹੋਈ ਹੈ, ਜਦਕਿ ਨਮੀ ਦਾ ਪੱਧਰ 18 ਫ਼ੀਸਦੀ ਦਰਜ ਕੀਤਾ ਗਿਆ ਹੈ।
ਮੀਂਹ ਅਤੇ ਲੂ ਦੋਹਾਂ ਦਾ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅੱਜ ਅਤੇ ਕੱਲ੍ਹ ਦਿੱਲੀ-NCR 'ਚ ਮੀਂਹ ਦੇ ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ 'ਚ ਸਰਗਰਮ ਪੱਛਮੀ ਗੜਬੜੀ ਦੇ ਕਾਰਨ 15 ਸੂਬਿਆਂ 'ਚ ਤੂਫ਼ਾਨ ਅਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਦੱਖਣੀ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ 'ਚ ਅਗਲੇ ਕੁਝ ਦਿਨਾਂ ਤੱਕ ਲੂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੀਂਹ ਅਤੇ ਤੇਜ਼ ਹਵਾਵਾਂ ਨਾਲ ਕਿਹੜੇ ਸੂਬੇ ਪ੍ਰਭਾਵਿਤ ਹੋਣਗੇ?
ਉੱਤਰੀ ਭਾਰਤ: ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ 'ਚ ਤੇਜ਼ ਹਵਾਵਾਂ ਨਾਲ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ।
ਉੱਤਰ-ਪੂਰਬੀ ਭਾਰਤ: ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
ਪੂਰਬੀ ਅਤੇ ਦੱਖਣੀ ਭਾਰਤ: ਓਡੀਸ਼ਾ, ਛੱਤੀਸਗੜ੍ਹ, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ 'ਚ ਲੂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਦੇਸ਼ ਭਰ 'ਚ ਮੌਸਮ ਅਸਥਿਰ ਰਹੇਗਾ, ਜਿੱਥੇ ਕੁਝ ਖੇਤਰਾਂ 'ਚ ਗਰਮੀ ਅਤੇ ਲੂ ਦਾ ਕਹਿਰ ਰਹੇਗਾ, ਉੱਥੇ ਹੀ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਦੇਖਣ ਨੂੰ ਮਿਲੇਗਾ।
ਖੂਨੀ ਹੋਲੀ: ਵੱਡੇ ਭਰਾ ਨੇ ਛੋਟੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
NEXT STORY