ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੇ ਮਾਲਵੀਯ ਨਗਰ ਇਲਾਕੇ 'ਚ ਬੁੱਧਵਾਰ ਨੂੰ ਇਕ ਰੈਸਟੋਰੈਂਟ 'ਚ ਅੱਗ ਲੱਗਣ ਦੀ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਝੁਲਸ ਗਏ। ਦਿੱਲੀ ਪੁਲਸ ਅਧਿਕਾਰੀਆਂ ਨੇ ਇਸ ਹਾਦਸੇ 'ਚ 10 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਚਾਏ ਗਏ ਸਾਰੇ ਲੋਕਾਂ ਨੂੰ ਕੇਂਦਰੀਕ੍ਰਿਤ ਹਾਦਸਾ ਅਤੇ ਟਰਾਮਾ ਸੈਂਟਰ (ਕੈਟਸ) ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਨਹਿਰੂ ਪਲੇਸ ਫਾਇਰ ਸਟੇਸ਼ਨ ਦੇ ਡਿਵੀਜ਼ਨਲ ਅਧਿਕਾਰੀ (ਡੀਓ) ਰਵਿੰਦਰ ਮੌਕੇ 'ਤੇ ਮੌਜੂਦ ਸਨ।
ਦਿੱਲੀ ਫਾਇਰ ਸਰਵਿਸ ਅਨੁਸਾਰ, ਦੱਖਣੀ ਦਿੱਲੀ ਦੇ ਮਾਲਵੀਯ ਨਗਰ ਸਥਿਤ ਇਕ ਰੈਸਟੋਰੈਂਟ 'ਚ ਅੱਗ ਲੱਗਣ ਦੀ ਸੂਚਨਾ ਸਵੇਰੇ 9.45 ਵਜੇ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਫਾਇਰ ਵਿਭਾਗ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ 10 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਮੁਹਿੰਮ ਜਾਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸੰਬੰਧ 'ਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਰਿਦੁਆਰ-ਦਿੱਲੀ ਹਾਈਵੇਅ 'ਤੇ ਅੱਗ ਦਾ ਗੋਲਾ ਬਣੀ ਵੋਲਵੋ ਬੱਸ, 32 ਯਾਤਰੀ ਸਨ ਸਵਾਰ
NEXT STORY