ਨਵੀਂ ਦਿੱਲੀ : ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ 'ਭਾਰਤ ਮੰਡਪਮ' ਵਿੱਚ 16 ਤੋਂ 20 ਫਰਵਰੀ, 2026 ਤੱਕ 'ਇੰਡੀਆ AI ਇੰਪੈਕਟ ਸਮਿਟ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਹਾਈ-ਪ੍ਰੋਫਾਈਲ ਈਵੈਂਟ ਵਿੱਚ ਕਈ ਦੇਸ਼ਾਂ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਅੰਤਰਰਾਸ਼ਟਰੀ ਪ੍ਰਤੀਨਿਧ ਸ਼ਾਮਲ ਹੋਣਗੇ, ਜਿਸ ਕਾਰਨ ਦਿੱਲੀ ਪੁਲਸ ਨੇ ਸੁਰੱਖਿਆ ਅਤੇ ਟ੍ਰੈਫਿਕ ਦੇ ਸਖ਼ਤ ਪ੍ਰਬੰਧ ਕੀਤੇ ਹਨ।
ਇਸ ਸੰਮੇਲਨ ਦੌਰਾਨ ਦਿੱਲੀ ਦੇ ਲਗਭਗ 20 ਮੁੱਖ ਰਸਤੇ ਆਮ ਲੋਕਾਂ ਲਈ ਬੰਦ ਰਹਿਣਗੇ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਮਥੁਰਾ ਰੋਡ, ਸਰਦਾਰ ਪਟੇਲ ਮਾਰਗ, ਭੈਰੋਂ ਮਾਰਗ, ਜਨਪਥ, ਅਕਬਰ ਰੋਡ ਅਤੇ ਤੀਨ ਮੂਰਤੀ ਮਾਰਗ ਸ਼ਾਮਲ ਹਨ। 17 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ, ਪੁਲਸ ਨੇ ਪ੍ਰਭਾਵਿਤ ਇਲਾਕਿਆਂ ਦੇ 10 ਸਕੂਲਾਂ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਹਨ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਜਿਹੜੇ ਵਾਹਨ ਦਿੱਲੀ ਵਿੱਚ ਨਹੀਂ ਰੁਕਣਾ ਚਾਹੁੰਦੇ, ਉਨ੍ਹਾਂ ਨੂੰ ਈਸਟਰਨ ਅਤੇ ਵੈਸਟਰਨ ਪੈਰੀਫੇਰਲ ਐਕਸਪ੍ਰੈਸਵੇਅ ਵੱਲ ਮੋੜਿਆ ਜਾਵੇਗਾ। ਇਸ ਤੋਂ ਇਲਾਵਾ ਯਾਤਰੀਆਂ ਨੂੰ ਰੇਲਵੇ ਸਟੇਸ਼ਨਾਂ ਅਤੇ ਏਅਰਪੋਰਟ ਜਾਣ ਦੀ ਇਜਾਜ਼ਤ ਹੋਵੇਗੀ, ਪਰ ਉਨ੍ਹਾਂ ਨੂੰ ਵਾਧੂ ਸਮਾਂ ਲੈ ਕੇ ਚੱਲਣ ਅਤੇ ਦਿੱਲੀ ਮੈਟਰੋ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਟ੍ਰੈਫਿਕ ਸਬੰਧੀ ਤਾਜ਼ਾ ਜਾਣਕਾਰੀ ਲਈ ਦਿੱਲੀ ਪੁਲਸ ਨੇ ਵਟਸਐਪ ਨੰਬਰ (8750871493) ਅਤੇ ਹੈਲਪਲਾਈਨ (1095) ਜਾਰੀ ਕੀਤੀ ਹੈ। ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਆਵਾਜਾਈ ਦੀ ਵਰਤੋਂ ਕਰਨ ਅਤੇ ਦਿੱਤੇ ਗਏ ਬਦਲਵੇਂ ਰਸਤਿਆਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ- Valentine's Day 'ਤੇ ਚੜ੍ਹ ਗਿਆ 'ਚੰਨ' ! ਇਕ ਹੋਏ ਚਾਚੀ-ਭਤੀਜਾ, ਚਾਚੇ ਨੇ ਖ਼ੁਦ ਕਰਵਾਇਆ ਦੋਹਾਂ ਦਾ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੜ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, ਸਵੇਰੇ ਧੁੰਦ ਪੈਣ ਦੀ ਸੰਭਾਵਨਾ
NEXT STORY