ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦੇ ਸਾਕੇਤ ਕੋਰਟ ਕੰਪਲੈਕਸ ਦੇ ਅੰਦਰ ਇੱਕ ਇਮਾਰਤ ਤੋਂ ਛਾਲ ਮਾਰ ਕੇ ਇੱਕ ਪੁਰਸ਼ ਕਰਮਚਾਰੀ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਕੋਰਟ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਸੂਤਰਾਂ ਮੁਤਾਬਕ ਉਕਤ ਵਿਅਕਤੀ ਕੰਮ ਦੇ ਦਬਾਅ ਕਾਰਨ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ : ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਤੁਹਾਨੂੰ ਵੀ ਆਉਣਗੀਆਂ ਕਚੀਚੀਆਂ (Video)
ਇਸ ਮਾਮਲੇ ਦੀ ਜਾਂਚ ਕਰ ਰਹੇ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਟੀਮਾਂ ਗਵਾਹਾਂ ਅਤੇ ਸਾਥੀਆਂ ਦੇ ਬਿਆਨ ਦਰਜ ਕਰ ਰਹੀਆਂ ਹਨ।" ਉਨ੍ਹਾਂ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਹੈ। ਦੱਸ ਦੇਈਏ ਕਿ ਪੁਲਸ ਨੂੰ ਮਿਲੇ ਸੁਸਾਈਡ ਨੋਟ ਵਿੱਚ ਨੌਜਵਾਨ ਨੇ ਲਿਖਿਆ, "ਮੇਰਾ ਨਾਮ ਹਰੀਸ਼ ਸਿੰਘ ਮਿਹਰ ਹੈ: ਅੱਜ ਮੈਂ ਦਫ਼ਤਰ ਵਿੱਚ ਕੰਮ ਦੇ ਦਬਾਅ ਕਾਰਨ ਖੁਦਕੁਸ਼ੀ ਕਰ ਰਿਹਾ ਹਾਂ। ਮੈਂ ਆਪਣੀ ਮਰਜ਼ੀ ਨਾਲ ਖੁਦਕੁਸ਼ੀ ਕਰ ਰਿਹਾ ਹਾਂ; ਇਸ ਵਿੱਚ ਕੋਈ ਦੋਸ਼ੀ ਨਹੀਂ ਹੈ। ਜਦੋਂ ਤੋਂ ਮੈਂ ਅਹਿਲਮਦ ਬਣਿਆ ਹਾਂ, ਮੇਰੇ ਮਨ ਵਿੱਚ ਖੁਦਕੁਸ਼ੀ ਦੇ ਵਿਚਾਰ ਆ ਰਹੇ ਹਨ। ਮੈਂ ਆਪਣੇ ਖੁਦਕੁਸ਼ੀ ਦੇ ਵਿਚਾਰਾਂ ਬਾਰੇ ਕਿਸੇ ਨੂੰ ਨਹੀਂ ਦੱਸਿਆ। ਮੈਨੂੰ ਵਿਸ਼ਵਾਸ ਸੀ ਕਿ ਮੈਂ ਉਨ੍ਹਾਂ 'ਤੇ ਕਾਬੂ ਪਾ ਲਵਾਂਗਾ, ਪਰ ਮੈਂ ਅਸਫਲ ਰਿਹਾ।"
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ: ਆਉਣ ਵਾਲਾ ਵੱਡਾ ਭੂਚਾਲ! 24 ਘੰਟਿਆਂ ਵਿੱਚ 10 ਵਾਰ ਕੰਬੀ ਧਰਤੀ
NEXT STORY