ਨੈਸ਼ਨਲ ਡੈਸਕ : ਦੇਸ਼ ਵਿਚ 78ਵਾਂ ਆਜ਼ਾਦੀ ਦਿਵਸ 15 ਅਗਸਤ ਵਾਲੇ ਦਿਨ ਲਾਲ ਕਿਲ੍ਹੇ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਦਿੱਲੀ ਦੇ ਸਾਰੇ ਇਲਾਕਿਆਂ ਵਿੱਚ ਪੁਲਸ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਦਿੱਲੀ ਪੁਲਸ ਵੱਖ-ਵੱਖ ਥਾਵਾਂ 'ਤੇ ਡਰੋਨ ਰਾਹੀਂ ਨਜ਼ਰ ਰੱਖ ਰਹੀ ਹੈ। ਆਉਣ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੇ 15 ਅਗਸਤ ਨੂੰ ਲੈ ਕੇ ਇੱਕ ਵੱਡਾ ਅਲਰਟ ਜਾਰੀ ਕੀਤਾ ਹੈ। ਇਸ ਦਿਨ ਅੱਤਵਾਦੀ ਰਾਜਧਾਨੀ ਦਿੱਲੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।
ਪੜ੍ਹੋ ਇਹ ਵੀ - ਰੂਹ ਕੰਬਾਊ ਹਾਦਸਾ : ਡੂੰਘੀ ਖੱਡ 'ਚ ਡਿੱਗੀ 23 CRPF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ
ਸੂਤਰਾਂ ਅਨੁਸਾਰ ਖਾਲਿਸਤਾਨੀ ਅੱਤਵਾਦੀ ਸੰਗਠਨ ਅਤੇ ਖਾਲਿਸਤਾਨ ਪੱਖੀ ਸਮਾਜ ਵਿਰੋਧੀ ਤੱਤ 15 ਅਗਸਤ ਨੂੰ ਮਾਹੌਲ ਖਰਾਬ ਕਰ ਸਕਦੇ ਹਨ। ਦਿੱਲੀ ਨੂੰ Ak47, RDX ਅਤੇ ਹੈਂਡ ਗ੍ਰਨੇਡ ਨਾਲ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਸਿੱਖ ਫਾਰ ਜਸਟਿਸ ਦੇ ਸਪਿਲਰ ਸੈੱਲ ਵੀ 15 ਅਗਸਤ ਦੇ ਮੱਦੇਨਜ਼ਰ ਦਿੱਲੀ ਦਾ ਮਾਹੌਲ ਖਰਾਬ ਕਰ ਸਕਦੇ ਹਨ। ਸੂਤਰਾਂ ਅਨੁਸਾਰ SFJ ਵਲੋਂ ਦਿੱਲੀ ਨੂੰ ਟਾਰਗੇਟ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਉਹਨਾਂ ਦੇ ਨਿਸ਼ਾਨੇ 'ਤੇ ਦਿੱਲੀ ਦਾ ਲਾਲ ਕਿਲ੍ਹਾ, ਸੰਵੇਦਨਸ਼ੀਲ ਇਲਾਕੇ, ਮੈਟਰੋ ਸਟੇਸ਼ਨ, ਇੰਡੀਆ ਗੇਟ ਹਨ। ਇਸ ਗੱਲ ਦਾ ਪਤਾ ਲੱਗਣ 'ਤੇ ਦਿੱਲੀ ਪੁਲਸ ਅਤੇ ਕ੍ਰਾਇਮ ਬਰਾਂਚ ਸਪੈਸ਼ਲ ਸੈਲ ਅਲਰਟ ਹੋ ਗਈ ਹੈ।
ਪੜ੍ਹੋ ਇਹ ਵੀ - ਹੋ ਗਈ ਡਰਾਉਣੀ ਭਵਿੱਖਬਾਣੀ, 15 ਸਾਲਾਂ 'ਚ AI ਦਿਖਾਏਗਾ 'ਨਰਕ'
ਖੁਫੀਆ ਸੂਤਰਾਂ ਅਨੁਸਾਰ ਦਿੱਲੀ ਨੂੰ ਨਿਸ਼ਾਨਾ ਬਣਾਉਣ ਲਈ ਸਰਹੱਦ ਪਾਰ ਤੋਂ ਆਧੁਨਿਕ ਹਥਿਆਰਾਂ ਦੀ ਇੱਕ ਖੇਪ ਭੇਜੀ ਜਾ ਰਹੀ ਹੈ। ਇਸ ਵਿੱਚ AK-47 ਰਾਈਫਲਾਂ ਅਤੇ RDX ਹੈਂਡ ਗ੍ਰਨੇਡ ਸ਼ਾਮਲ ਹਨ। ਸੀਸੀਟੀਵੀ ਫੁਟੇਜ ਦੀ ਨਿਗਰਾਨੀ ਕਰਨ ਅਤੇ ਸ਼ੱਕੀ ਗਤੀਵਿਧੀਆਂ 'ਤੇ ਤੁਰੰਤ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਆਜ਼ਾਦੀ ਦਿਵਸ ਮੌਕੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਪੁਲਸ ਨੇ ਇੱਕ ਅਜਿਹਾ ਐਪ ਬਣਾਇਆ ਹੈ, ਜੋ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਹੈ। ਦਰਅਸਲ, ਇਸ ਐਪ ਦਾ ਨਾਮ ਈ ਪ੍ਰੀਖਿਆ ਹੈ ਅਤੇ ਇਹ ਸਿਰਫ਼ ਦਿੱਲੀ ਪੁਲਸ ਲਈ ਹੈ। ਇਸਦਾ ਇਸਤੇਮਾਲ ਲੋਕ ਨਹੀਂ ਕਰ ਸਕਦੇ। ਇਸ ਐਪ ਰਾਹੀਂ ਦਿੱਲੀ ਦੇ ਲਾਲ ਕਿਲ੍ਹੇ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਰੱਖੀ ਜਾ ਸਕਦੀ ਹੈ।
ਪੜ੍ਹੋ ਇਹ ਵੀ - ਰੱਖੜੀ ਦੇ ਤਿਉਹਾਰ ਤੋਂ ਬਾਅਦ ਪਵੇਗਾ ਭਾਰੀ ਮੀਂਹ, ਮਚਾਏਗਾ ਤਬਾਹੀ, IMD ਵਲੋਂ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੂਬਾ ਸਰਕਾਰ ਦਾ ਤੋਹਫ਼ਾ! 15 ਸਾਲ ਤਕ ਦੇ ਬੱਚਿਆਂ ਨਾਲ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ
NEXT STORY