ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਸੈਸ਼ਨ ਵਿਚ ਲਗਾਤਾਰ ਹੰਗਾਮਾ ਜਾਰੀ ਹੈ। ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਮਣੀਪੁਰ ਮੁੱਦੇ ਨੂੰ ਲੈ ਕੇ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਦਿੱਲੀ ਸੇਵਾ ਬਿੱਲ 'ਤੇ ਲੋਕ ਸਭਾ ਚਰਚਾ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਅੱਜ ਯਾਨੀ ਕਿ ਵੀਰਵਾਰ ਨੂੰ ਲੋਕ ਸਭਾ ਵਿਚ ਇਸ ਬਿੱਲ 'ਤੇ ਚਰਚਾ ਹੋਵੇਗੀ। ਉੱਥੇ ਹੀ ਭਾਜਪਾ ਨੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ 3 ਅਗਸਤ ਨੂੰ ਪੂਰੇ ਦਿਨ ਸਦਨ 'ਚ ਹਾਜ਼ਰ ਰਹਿਣ ਨੂੰ ਕਿਹਾ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਦਿੱਲੀ ਸੇਵਾ ਬਿੱਲ, ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਪੇਸ਼ ਕੀਤਾ ਸੀ। ਇਸ ਦੌਰਾਨ ਵੀ ਵਿਰੋਧੀ ਧਿਰ ਦਾ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਹੰਗਾਮੇ ਕਾਰਨ ਮੰਗਲਵਾਰ ਨੂੰ ਵੀ ਇਸ ਬਿੱਲ 'ਤੇ ਚਰਚਾ ਨਹੀਂ ਹੋ ਸਕੀ। ਅੱਜ ਸਦਨ ਵਿਚ ਇਸ ਬਿੱਲ 'ਤੇ ਚਰਚਾ ਹੋਵੇਗੀ। ਇਹ ਬਿੱਲ ਲਾਗੂ ਹੋਣ 'ਤੇ ਸੁਪਰੀਮ ਕੋਰਟ ਦੇ ਉਕਤ ਆਦੇਸ਼ ਨੂੰ ਪਲਟ ਦੇਵੇਗਾ, ਜਿਸ 'ਚ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਸ਼ਾਸਨਿਕ ਸੇਵਾਵਾਂ 'ਤੇ ਅਧਿਕਾਰ ਦਿੱਤੇ ਗਏ ਹਨ। ਇਸ ਤਹਿਤ ਦਿੱਲੀ ਵਿਚ ਸੀਨੀਅਰ ਨੌਕਰਸ਼ਾਹਾਂ ਦੀ ਨਿਯੁਕਤੀ ਅਤੇ ਟਰਾਂਸਫਰ ਲਈ ਅਥਾਰਟੀ ਬਣਾਉਣ ਦੀ ਵਿਵਸਥਾ ਹੈ।
ਓਧਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸੇਵਾ ਬਿੱਲ ਰਾਜ ਸਭਾ 'ਚ ਪਾਸ ਨਹੀਂ ਹੋ ਸਕੇਗਾ। ਸੰਜੇ ਨੇ ਕਿਹਾ ਕਿ ਵਿਰੋਧੀ ਧਿਰ ਦੇ ਗਠਜੋੜ ਇੰਡੀਆ 'ਚ ਸ਼ਾਮਲ ਸਾਰੀਆਂ ਪਾਰਟੀਆਂ ਇਸ ਦਾ ਵਿਰੋਧ ਕਰਨਗੀਆਂ।
ਨੂਹ ਹਿੰਸਾ 'ਤੇ CM ਖੱਟੜ ਦਾ ਵੱਡਾ ਬਿਆਨ- ਪੁਲਸ ਹਰ ਕਿਸੇ ਦੀ ਸੁਰੱਖਿਆ ਨਹੀਂ ਕਰ ਸਕਦੀ
NEXT STORY