ਨਵੀਂ ਦਿੱਲੀ— ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਯਾਨੀ ਕਿ 19 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 13 ਅਗਸਤ ਤੱਕ ਚਲੇਗਾ। ਸੈਸ਼ਨ ਦਾ ਪਹਿਲਾ ਦਿਨ ਹੀ ਹੰਗਾਮੇਦਾਰ ਰਿਹਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦੇ ਦੋਹਾਂ ਸਦਨਾਂ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰਨੀ ਪਈ।
ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਇਨਸਾਫ਼ ਚਾਹੁੰਦਾ ਹਾਂ। ਅੰਨਦਾਤਾ ਨਾਲ ਇਨਸਾਫ਼ ਕਰੋ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਖੜ੍ਹੀਆਂ ਹੋਣ ਅਤੇ ਕਾਨੂੰਨ ਵਾਪਸ ਲੈਣ ਦਾ ਦਬਾਅ ਬਣਾਇਆ ਜਾਵੇ।
ਓਧਰ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੀ? ਅੱਜ, ਜੋ ਵੀ ਕਿਸਾਨਾਂ ਦੀ ਹਮਾਇਤ ਕਰਦਾ ਹੈ, ਨੂੰ ਕੇਂਦਰ ਦੇ ਕਿਸਾਨਾਂ ਦੇ ਅਧਿਕਾਰਾਂ ਲਈ ਸੈਸ਼ਨ ਦੌਰਾਨ ਮਜ਼ਬੂਰ ਹੋਣਾ ਪਏਗਾ। 500 ਤੋਂ ਵੱਧ ਕਿਸਾਨ ਖ਼ੁਦਕੁਸ਼ੀਆਂ ਨਾਲ ਮਰ ਚੁੱਕੇ ਹਨ। ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਾਂਗੇ।
ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਪਿਛਲੇ 7 ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਸਰਕਾਰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ’ਤੇ ਅੜੀ ਹੋਈ ਹੈ। ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਜੇਕਰ ਕਿਸਾਨ ਹੋਰ ਬਿੰਦੂਆਂ ’ਤੇ ਚਰਚਾ ਕਰਨਾ ਚਾਹੁੰਦੇ ਹਨ ਤਾਂ ਅਸੀਂ ਚਰਚਾ ਲਈ ਤਿਆਰ ਹਾਂ।
ਰਾਜ ਸਭਾ ’ਚ ਵੀ ਸੰਸਦ ਮੈਂਬਰਾਂ ਦਾ ਹੰਗਾਮਾ, ਮੋਦੀ ਬੋਲੇ- ਵਿਰੋਧੀ ਧਿਰ ਦੀ ਮਾਨਸਿਕਤਾ ‘ਮਹਿਲਾ ਵਿਰੋਧੀ’
NEXT STORY