ਨਵੀਂ ਦਿੱਲੀ- ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਮੇਟੀ ਦੇ ਮੌਜੂਦਾ ਕਾਰਜਕਾਲ 'ਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 4 ਸਾਲਾ ਕਾਰਜਕਾਲ 22 ਜਨਵਰੀ 2026 ਨੂੰ ਪੂਰਾ ਹੋਣਾ ਸੀ। ਪਰ ਹੁਣ ਨਵੇਂ ਫੈਸਲੇ ਦੇ ਤਹਿਤ, ਇਸ ਕਾਰਜਕਾਲ ਦੀ ਮਿਆਦ ਨੂੰ ਵਧਾ ਕੇ 30 ਸਤੰਬਰ 2026 ਤੱਕ ਕਰ ਦਿੱਤਾ ਗਿਆ ਹੈ। ਕਮੇਟੀ ਦੇ ਕਾਰਜਕਾਲ ਵਿੱਚ ਕੀਤੇ ਗਏ ਇਸ ਵਾਧੇ ਨੂੰ ਪ੍ਰਬੰਧਕੀ ਪੱਖ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੂੰ ਵੱਡਾ ਵਪਾਰਕ ਝਟਕਾ! ਇਸ ਦੇਸ਼ ਨੇ ਪਸ਼ੂ ਉਤਪਾਦਾਂ ਦੀ ਦਰਾਮਦ 'ਤੇ ਲਾਈ ਮੁਕੰਮਲ ਪਾਬੰਦੀ, ਜਾਣੋ ਕੀ ਹੈ ਵਜ੍ਹਾ
NEXT STORY