ਨਵੀਂ ਦਿੱਲੀ- ਗੁਰਦੁਆਰਾ ਚੋਣ ਡਾਇਰੈਕਟੋਰੇਟ (ਦਿੱਲੀ ਸਰਕਾਰ) ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਇਸ ਸਾਲ 22 ਅਗਸਤ ਨੂੰ ਹੋਣੀਆਂ ਹਨ ਅਤੇ ਨਤੀਜੇ 31 ਅਗਸਤ ਤੋਂ ਪਹਿਲਾਂ ਐਲਾਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕੋਰੋਨਾ ਮਾਮਲਿਆਂ 'ਚ ਵਾਧੇ ਕਾਰਨ ਡੀ.ਐੱਸ.ਜੀ.ਐੱਮ.ਸੀ. ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਜੱਜ ਡੀ.ਐੱਨ.ਪਟੇਲ ਅਤੇ ਜੱਜ ਜੋਤੀ ਸਿੰਘ ਦੀ ਬੈਂਚ ਨੇ ਵੀਰਵਾਰ ਨੂੰ ਗੁਰਦੁਆਰਾ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਲੀ ਸਰਕਾਰ ਵਲੋਂ ਪੇਸ਼ ਐਡਵੋਕੇਟ ਸੱਤਿਆਕਾਮ ਅਤੇ ਹੋਰ ਪਟੀਸ਼ਨਕਰਤਾਵਾਂ ਨੂੰ ਸੂਚਿਤ ਕੀਤਾ ਕਿ ਇਸ ਸੰਬੰਧ 'ਚ ਤਾਰੀਖ਼ ਤੈਅ ਕਰ ਲਈਗਈਹੈ ਅਤੇ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦਿੱਲੀ ਦੇ ਉੱਪ ਰਾਜਪਾਲ, ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਪ੍ਰਧਾਨ ਵੀ ਹਨ। ਇਸ ਸੰਬੰਧ 'ਚ ਨਵੀਂ ਨੋਟੀਫਿਕੇਸ਼ਨ ਬਹੁਤ ਜਲਦ ਆਏਗੀ।
ਇਹ ਵੀ ਪੜ੍ਹੋ : ਦਿੱਲੀ ’ਚ ਚਰਚ ਢਾਹੁਣ ਵਾਲੀ ਜਗ੍ਹਾ ’ਤੇ ਪਹੁੰਚਿਆ ਅਕਾਲੀ ਦਲ, ਗਰਮਾਈ ਸਿਆਸਤ
ਦਿੱਲੀ ਸਰਕਾਰ ਦੇ ਵਕੀਲ ਨੇ ਦੱਸਿਆ,''ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ 22 ਅਗਸਤ ਨੂੰ ਹੋਣਗੀਆਂ ਅਤੇ ਨਤੀਜੇ 31 ਅਗਸਤ ਤੋਂ ਪਹਿਲਾਂ ਐਲਾਨ ਕੀਤੇ ਜਾਣਗੇ। ਉੱਪ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਜਲਦ ਹੀ ਸਾਰੇ ਵੇਰਵੇ ਨਾਲ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ।'' ਪਟੀਸ਼ਨਕਰਤਾ ਵਲੋਂ ਪੇਸ਼ ਐਡਵੋਕੇਟ ਅਵਿਨਾਸ਼ ਕੇ. ਮਿਸ਼ਰਾ ਨੇ ਅਦਾਲਤ ਦੇ ਸਾਹਮਣੇ ਬੇਨਤੀ ਕੀਤੀ ਕਿ ਉਹ ਜਵਾਬਕਰਤਾਵਾਂ ਨੂੰ ਬਾਕੀ ਪ੍ਰਕਿਰਿਆਵਾਂ ਨੂੰ ਤੁਰੰਤ ਪੂਰਾ ਕਰਨ ਦਾ ਨਿਰਦੇਸ਼ ਦੇਣ ਤਾਂ ਕਿਉਂਕਿ ਕੋਰੋਨਾ ਮਹਾਮਾਰੀ ਘੱਟ ਗਈ ਹੈ। ਦੱਸਣਯੋਗ ਹੈ ਕਿ ਡੀ.ਐੱਸ.ਜੀ.ਐੱਮ.ਸੀ. ਦੇ ਮੈਂਬਰਾਂ ਦੇ ਅਹੁਦਿਆਂ ਲਈ ਚੋਣਾਂ ਇਸ ਸਾਲ 25 ਅਪ੍ਰੈਲ ਨੂੰ ਹੋਣੀਆਂ ਸਨ ਅਤੇ ਉਸੇ ਅਨੁਸਾਰ ਪੂਰੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ ਨਾਮਜ਼ਦਗੀ ਪੱਤਰ ਵੀ ਜਮ੍ਹਾ ਕੀਤੇ ਗਏ ਅਤੇ ਨਾਮਜ਼ਦਗੀ ਦੀ ਜਾਂਚ ਦੀ ਪ੍ਰਕਿਰਿਆ ਵੀ ਪੂਰੀ ਹੋਈ ਪਰ ਚੋਣਾਂ ਦੀ ਤਾਰੀਖ਼ ਤੋਂ 2 ਦਿਨਾਂ ਪਹਿਲਾਂ, ਉਕਤ ਚੋਣਾਂ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ
ਸੰਸਦ ’ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ, ਰਾਜ ਸਭਾ 2 ਵਜੇ ਤੱਕ ਲਈ ਮੁਲਤਵੀ
NEXT STORY