ਨਵੀਂ ਦਿੱਲੀ—ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਪਿਛਲੇ 20 ਦਿਨਾਂ ਤੋਂ ਡਟੇ ਹੋਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨੀ ਅੰਦੋਲਨ ਜਾਰੀ ਹੈ। ਇਸ ਦੌਰਾਨ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਸੰਤ ਰਾਮ ਸਿੰਘ ਸੀਂਘੜੇ ਨੇ ਕਿਸਾਨੀ ਹੱਕਾਂ ਲਈ ਜਾਨ ਦੇ ਦਿੱਤੀ ਹੈ। ਉਹ ਕਿਸਾਨੀ ਅੰਦੋਲਨ 'ਚ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕਰ ਰਹੇ ਸਨ। ਖੁਦਕੁਸ਼ੀ ਨੋਟ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਕੋਲੋਂ ਕਿਸਾਨਾਂ ਦਾ ਦੁੱਖ ਜਰਿਆ ਨਹੀਂ ਗਿਆ। ਆਪਣੇ ਹੱਕ ਲੈਣ ਲਈ ਜਿੱਥੇ ਕਿਸਾਨ ਸੜਕਾਂ 'ਤੇ ਰੁਲ ਰਹੇ ਹਨ, ਸਰਕਾਰ ਦੇ ਜ਼ੁਲਮ ਖਿਲਾਫ ਜਿੱਥੇ ਬਹੁਤ ਸਾਰੇ ਲੋਕਾਂ ਨੇ ਆਪਣੇ ਸਨਮਾਨ ਵਾਪਸ ਕੀਤੇ ਤਾਂ ਉਥੇ ਸੰਤ ਰਾਮ ਸਿੰਘ ਜੀ ਨੇ ਕਿਸਾਨਾਂ ਦੇ ਹੱਕ 'ਚ ਸਰਕਾਰੀ ਜ਼ੁਲਮ ਦੇ ਰੋਸ 'ਚ ਆਪਣੀ ਜਾਨ ਦੇ ਦਿੱਤੀ। ਉਨ੍ਹਾਂ ਨੇ ਖੁਦਕੁਸ਼ੀ ਨੋਟ 'ਚ ਲਿਖਿਆ ਇਹ ਜ਼ੁਲਮ ਦੇ ਖਿਲਾਫ ਆਵਾਜ਼ ਹੈ, ਕਿਰਤੀ ਕਿਸਾਨ ਦੇ ਹੱਕ 'ਚ ਆਵਾਜ਼ ਹੈ।
ਇਹ ਵੀ ਪੜ੍ਹੋ: ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਦੱਸਣਯੋਗ ਦਿੱਲੀ ਦੀਆਂ ਸਰਹੱਦਾਂ- ਟਿਕਰੀ, ਸਿੰਘੂ, ਗਾਜ਼ੀਪੁਰ 'ਚ ਕਿਸਾਨ ਹਜ਼ਾਰਾਂ ਦੀ ਗਿਣਤੀ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਡਟੇ ਹੋਏ ਹਨ। ਦਿੱਲੀ ਧਰਨਿਆਂ 'ਚ ਪੰਜਾਬ ਤੋਂ ਆਏ ਕਿਸਾਨ ਹੀ ਨਹੀਂ ਸਗੋਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਕੂਚ ਕਰ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਧਰਨੇ 'ਤੇ ਡਟੇ ਦਰਜਨ ਤੋਂ ਵਧੇਰੇ ਕਿਸਾਨ ਬੀਮਾਰੀ ਜਾਂ ਹਾਰਟ ਅਟੈਕ ਨਾਲ ਦਮ ਤੋੜ ਚੁੱਕੇ ਹਨ।
ਇਹ ਵੀ ਪੜ੍ਹੋ: ਬੁਰੀ ਖ਼ਬਰ : ਸਹੌਲੀ ਦੇ 60 ਸਾਲਾ ਬਜ਼ੁਰਗ ਦੀ ਸਿੰਘੂ ਬਾਰਡਰ 'ਤੇ ਹਾਰਟ ਅਟੈਕ ਨਾਲ ਮੌਤ
ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਦਾ ਬਿਆਨ- ਕਿਸਾਨ ਨਹੀਂ ਵਿਚੋਲੇ ਕਰ ਰਹੇ ਖੇਤੀ ਕਾਨੂੰਨਾਂ ਦਾ ਵਿਰੋਧ
NEXT STORY