ਨਵੀਂ ਦਿੱਲੀ : ਦਿੱਲੀ ਦੇ ਬੁੱਧ ਵਿਹਾਰ ਇਲਾਕੇ ਵਿੱਚ ਸਥਿਤ ਮਾਂਗੇ ਰਾਮ ਪਾਰਕ ਨੇੜੇ ਮੰਗਲਵਾਰ ਦੇਰ ਰਾਤ ਝੁੱਗੀਆਂ ਨੂੰ ਭਿਆਨਕ ਲੱਗ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਨਾਲ ਅੰਦਰ ਸੁੱਤੇ ਪਏ ਇਕ ਜੋੜੇ ਅਤੇ ਉਨ੍ਹਾਂ ਦੇ ਦੋ ਸਾਲ ਦੇ ਜਵਾਕ ਦੀ ਸੜ ਜਾਣ ਕਾਰਨ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
ਡੀਐਫਐਸ ਦੇ ਅਨੁਸਾਰ, ਅੱਗ ਲੱਗਣ ਬਾਰੇ ਇੱਕ ਕਾਲ ਸਵੇਰੇ ਲਗਭਗ 1:25 ਵਜੇ ਆਈ, ਜਿਸ ਤੋਂ ਬਾਅਦ ਸੱਤ ਫਾਇਰ ਇੰਜਣ ਮੌਕੇ 'ਤੇ ਭੇਜੇ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਸੰਘਣਾ ਧੂੰਆਂ ਅਤੇ ਉੱਚੀਆਂ ਅੱਗ ਦੀਆਂ ਲਪਟਾਂ ਵੇਖੀਆਂ ਗਈਆਂ। ਫਾਇਰਫਾਈਟਰਜ਼ ਨੇ ਘਟਨਾ ਸਥਾਨ ਤੋਂ ਤਿੰਨ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਅਪਰਾਧ ਜਾਂਚ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਹੈ ਅਤੇ ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
NEXT STORY