ਨਵੀਂ ਦਿੱਲੀ (ਭਾਸ਼ਾ)- ਸੋਮਵਾਰ ਨੂੰ ਦਿੱਲੀ ਦੇ ਰੋਹਿਣੀ ਵਿਚ 2 ਵਿਦਿਆਰਥੀਆਂ ਨੇ ਆਪਣੇ 'ਪੇਇੰਗ ਗੈਸਟ (ਪੀ.ਜੀ.)' ਨਿਵਾਸ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵਿਦਿਆਰਥੀ ਦਿੱਲੀ ਟੈਕਨਾਲੋਜੀਕਲ ਯੂਨੀਵਰਸਿਟੀ (ਡੀਟੀਯੂ) ਤੋਂ ਬੀਬੀਏ ਦੀ ਪੜ੍ਹਾਈ ਕਰ ਰਹੇ ਸਨ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,“ਸਾਨੂੰ ਸੂਚਨਾ ਮਿਲੀ ਸੀ ਕਿ ਸੋਮਵਾਰ ਸਵੇਰੇ ਕੇਐਨ ਕਾਟਜੂ ਇਲਾਕੇ 'ਚ ਦੋ ਵਿਦਿਆਰਥੀਆਂ ਨੇ ਇਕ ਇਮਾਰਤ ਤੋਂ ਛਾਲ ਮਾਰ ਦਿੱਤੀ। ਪੁਲਸ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।'' ਉਨ੍ਹਾਂ ਕਿਹਾ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਡਵੇਜ਼ ਯਾਤਰੀਆਂ ਨੂੰ ਹੋ ਸਕਦੀ ਹੈ ਪਰੇਸ਼ਾਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
NEXT STORY