ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਦੇਸ਼ਭਰ ’ਚ ਖਾਸ ਕਰ ਕੇ ਉੱਤਰ ਪ੍ਰਦੇਸ਼ ’ਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ ਪਰ ਦਿੱਲੀ ਨੇ ਮੋਦੀ ਦਾ ਸਾਥ ਖੁੱਲ੍ਹ ਕੇ ਦਿੱਤਾ ਅਤੇ ਸਾਰੀਆਂ ਸੱਤ ਸੀਟਾਂ ’ਤੇ ਭਾਜਪਾ ਦੇ ਉਮੀਦਵਾਰ ਜਿੱਤੇ। ਲਗਾਤਾਰ ਤੀਜੀ ਵਾਰ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ’ਤੇ ਪੀ. ਐੱਮ. ਨਰਿੰਦਰ ਮੋਦੀ ਦਾ ਪ੍ਰਭਾਵ ਦੇਖਣ ਨੂੰ ਮਿਲਿਆ ਅਤੇ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕੀਤੀ, ਜਦਕਿ ‘ਆਪ’ ਅਤੇ ਕਾਂਗਰਸ ਦੋਵਾਂ ਨੂੰ ਇਕੱਠਿਆਂ ਲੜਨ ਦੇ ਬਾਵਜੂਦ ਹਾਰ ਦਾ ਮੂੰਹ ਦੇਖਣਾ ਪਿਆ। ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਸਾਰੀਆਂ ਸੱਤ ਸੀਟਾਂ ਜਿੱਤੀਆਂ ਹਨ। ਸਭ ਤੋਂ ਵੱਧ ਫਰਕ ਨਾਲ ਜਿੱਤਣ ਵਾਲੇ ਭਾਜਪਾ ਉਮੀਦਵਾਰ ਯੋਗਿੰਦਰ ਚੰਦੋਲੀਆ ਹਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦੇ ਉਦਿਤ ਰਾਜ ਨੂੰ ਕਰਾਰੀ ਹਾਰ ਦਿੱਤੀ। ਦੂਜੀ ਵੱਡੀ ਜਿੱਤ ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਦੀ ਸੀ। ਕਮਲਜੀਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਾਬਲ ਮਿਸ਼ਰਾ ਨੂੰ ਹਰਾਇਆ।
ਉੱਤਰ-ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਮਨੋਜ ਤਿਵਾੜੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਆਪਣੀ ਤੀਜੀ ਵੱਡੀ ਜਿੱਤ ਦਰਜ ਕਰਦਿਆਂ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕਨ੍ਹੱਈਆ ਕੁਮਾਰ ਨੂੰ ਹਰਾਇਆ। ਜੇਕਰ ਦੱਖਣੀ ਦਿੱਲੀ ਸੰਸਦੀ ਹਲਕੇ ਦੀ ਗੱਲ ਕਰੀਏ ਤਾਂ ਭਾਜਪਾ ਉਮੀਦਵਾਰ ਰਾਮਵੀਰ ਸਿੰਘ ਬਿਧੂੜੀ ਨੇ ਚੋਣ ਮੈਦਾਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਵਾਨ ਸਹੀਰਾਮ ਨੂੰ ਹਰਾਇਆ। ਬਿਧੂੜੀ ਨੇ ਚੌਥੀ ਵੱਡੀ ਜਿੱਤ ਹਾਸਲ ਕੀਤੀ। ਨਵੀਂ ਦਿੱਲੀ ਸੰਸਦੀ ਸੀਟ ’ਤੇ ਭਾਜਪਾ ਨੇਤਾ ਅਤੇ ਦਿੱਲੀ ਦੀ ਮੁੱਖ ਮੰਤਰੀ ਰਹੀ ਸੁਸ਼ਮਾ ਸਵਰਾਜ ਦੀ ਬੇਟੀ ਬਾਂਸੁਰੀ ਸਵਰਾਜ ਨੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਲਹਿਰਾਇਆ। ਬਾਂਸੂਰੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਮਨਾਥ ਭਾਰਤੀ ਨੂੰ ਹਰਾਇਆ। ਪੂਰਬੀ ਦਿੱਲੀ ਦੀ ਗੱਲ ਕਰੀਏ ਤਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਸ਼ ਮਲਹੋਤਰਾ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾਇਆ ਹੈ। ਚਾਂਦਨੀ ਚੌਕ ਸੀਟ ਨੂੰ ਲੈ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਹ ਸੀਟ ਭਾਰਤੀ ਜਨਤਾ ਪਾਰਟੀ ਦੇ ਹੱਥੋਂ ਨਿਕਲ ਸਕਦੀ ਹੈ ਪਰ ਇੱਥੇ ਭਾਜਪਾ ਉਮੀਦਵਾਰ ਪ੍ਰਵੀਨ ਖੰਡੇਲਵਾਲ ਨੇ ਕਾਂਗਰਸ ਦੇ ਜੈਪ੍ਰਕਾਸ਼ ਅਗਰਵਾਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਮੂ ਕਸ਼ਮੀਰ : ਕੰਟਰੋਲ ਰੇਖਾ ਕੋਲ ਫੜਿਆ ਗਿਆ ਪਾਕਿਸਤਾਨੀ ਘੁਸਪੈਠੀਆ
NEXT STORY