ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਸੁਪਰੀਮ ਕੋਰਟ ਦੇ ਇਕ ਜੱਜ ਦਾ ਰਸੋਈਆ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਸੋਈਏ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੁੰਦੇ ਹੀ ਜੱਜ ਅਤੇ ਉਨ੍ਹਾਂ ਦੇ ਪਰਿਵਾਰ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਸੂਤਰਾਂ ਅਨੁਸਾਰ 7 ਮਈ ਤੋਂ ਛੁੱਟੀ 'ਤੇ ਗਏ ਰਸੋਈਏ ਦੇ ਵੀਰਵਾਰ ਨੂੰ ਕੋਵਿਡ-19 ਨਾਲ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ। ਸੂਤਰਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਰਸੋਈਆ ਛੁੱਟੀ ਦੌਰਾਨ ਕੋਰੋਨਾ ਵਾਇਰਸ ਦੀ ਲਪੇਟ 'ਚ ਆਇਆ ਹੋਵੇ ਪਰ ਜੱਜ ਅਤੇ ਉਨ੍ਹਾਂ ਦੇ ਪਰਿਵਾਰ ਨੇ ਚੌਕਸੀ ਵਜੋਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ।
ਦੱਸਣਯੋਗ ਹੈ ਕਿ ਦਿੱਲੀ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 115 ਤੱਕ ਪਹੁੰਚ ਗਿਆ ਹੈ, ਜਦੋਂ ਕਿ 472 ਨਵੇਂ ਮਾਮਲਿਆਂ ਨਾਲ ਇਨਫੈਕਟਡ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਦੇ ਪਾਰ ਹੋ ਗਈ ਹੈ। ਦਿੱਲੀ 'ਚ ਇਕ ਦਿਨ 'ਚ ਮਾਮਲਿਆਂ ਦਾ ਇਹ ਜ਼ਿਆਦਾ ਵਾਧਾ ਹੈ।
ਫੌਜ ਦਾ ਕਰਾਰਾ ਜਵਾਬ, ਪਾਕਿ ਚੌਕੀ ਤਬਾਹ ਦੋ ਫੌਜੀ ਢੇਰ
NEXT STORY