ਨਵੀਂ ਦਿੱਲੀ- ਦਿੱਲੀ 'ਚ ਚੋਰੀ ਕਰਦੇ ਹੋਏ ਰੰਗੇ ਹੱਥੀਂ ਫੜੇ ਗਏ ਨੌਜਵਾਨ (24) ਦੀ ਸਥਾਨਕ ਲੋਕਾਂ ਨੇ ਕੁੱਟਮਾਰ ਤੋਂ ਬਾਅਦ ਪੁਲਸ ਨੂੰ ਸੌਂਪ ਦਿੱਤਾ। ਹਸਪਤਾਲ 'ਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਉਨ੍ਹਾਂ ਨੂੰ ਕਬੀਰ ਨਗਰ 'ਚ ਵਾਹਨ ਚੋਰੀ ਦੀ ਸੂਚਨਾ ਮਿਲੀ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤਕਰਤਾ ਹੀਰਾ ਲਾਲ ਕਾਮਰਾ ਨੇ ਮੀਸਰ ਨਾਮੀ ਦੋਸ਼ੀ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਕਾਮਰਾ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਨੂੰ ਉਨ੍ਹਾਂ ਦਾ ਟੈਂਪੂ ਚੋਰੀ ਕਰਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਅਤੇ ਸਥਾਨਕ ਲੋਕਾਂ ਨੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ
ਅਧਿਕਾਰੀ ਨੇ ਕਿਹਾ ਕਿ ਜ਼ਖਮੀ ਦੋਸ਼ੀ ਨੂੰ ਸ਼ਾਸਤਰੀ ਪਾਰਕ ਸਥਿਤ ਜਗ ਪ੍ਰਵੇਸ਼ ਚੰਦਰ ਹਸਪਤਾਲ ਲਿਜਾਇਆ ਗਿਆ। ਕਾਮਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਵੈਲਕਮ ਥਾਮੇ 'ਚ ਮਾਮਲਾ ਦਰਜ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਕੋਲੋਂ ਇਕ ਮਾਸਟਰ ਚਾਬੀ ਬਰਾਮਦ ਕੀਤੀ ਗਈ। ਮੀਸਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬੁੱਧਵਾਰ ਨੂੰ ਪੁਲਸ ਨੇ ਉਸ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਅਧਿਕਾਰੀ ਨੇ ਕਿਹਾ ਕਿ ਉਸ ਨੂੰ ਮੰਡੋਲੀ ਜੇਲ ਲਿਜਾਇਆ ਗਿਆ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਮੀਸਰ ਰਾਤ 8 ਵਜੇ ਦੇ ਨੇੜੇ-ਤੇੜੇ ਮੰਡੋਲੀ ਜੇਲ 'ਚ ਆਇਆ ਤਾਂ ਇਕ ਡਾਕਟਰ ਨੇ ਉਸ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਉਸ ਨੂੰ ਹਸਪਤਾਲ ਰੈਫਰ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੀ ਹਸਪਤਾਲ 'ਚ ਰਾਤ ਕਰੀਬ 12 ਵਜੇ ਮੌਤ ਹੋ ਗਈ। ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪਿਆਰ ਦੇ ਬਹਾਨੇ ਪ੍ਰੇਮੀ ਵਲੋਂ ਜਬਰ ਜ਼ਿਨਾਹ, ਫਿਰ ਤਸਵੀਰਾਂ ਵਾਇਰਲ ਕਰ ਦੋਸਤਾਂ ਤੋਂ ਕਰਾਇਆ ਗੈਂਗਰੇਪ
ਦਿੱਲੀ ਦੇ ਮੁੱਖ ਮੰਤਰੀ ਨੇ ਸਿਖਲਾਈ ਅਤੇ ਕੋਚਿੰਗ ਲਈ ਖਿਡਾਰੀਆਂ ਨੂੰ ਵੰਡੇ ਚੈੱਕ
NEXT STORY