ਨਵੀਂ ਦਿੱਲੀ, (ਭਾਸ਼ਾ)– ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਕੌਮੀ ਰਾਜਧਾਨੀ ਨੂੰ ਅਗਲੇ 3 ਸਾਲਾਂ ’ਚ ਹਵਾ, ਪਾਣੀ ਅਤੇ ਆਵਾਜ਼ ਪ੍ਰਦੂਸ਼ਣ ਤੋਂ ਮੁਕਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਦੇਸ਼ ਲਈ ਸਭ ਤੋਂ ਵੱਡੀ ਚਿੰਤਾ ਦੀ ਗੱਲ ਹੈ। ਉਦਯੋਗ ਮੰਡਲ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਦੇ ਸਾਲਾਨਾ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲਾ ਨੇ ਸੜਕ ਬੁਨਿਆਦੀ ਢਾਂਚਾ ਵਿਕਾਸ ’ਤੇ 60,000 ਕਰੋੜ ਰੁਪਏ ਖਰਚ ਕੀਤੇ ਹਨ।
ਇਸ ਕੋਸ਼ਿਸ਼ ਨਾਲ ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ’ਚ ਵੀ ਮਦਦ ਕੀਤੀ ਗਈ। ਉਨ੍ਹਾਂ ਨੇ ਕਿਹਾ, ‘‘ਹਵਾ ਪ੍ਰਦੂਸ਼ਣ, ਪਾਣੀ ਪ੍ਰਦੂਸ਼ਣ ਅਤੇ ਆਵਾਜ਼ ਪ੍ਰਦੂਸ਼ਣ ਦੇਸ਼ ਲਈ ਚਿੰਤਾ ਵਾਲੇ ਮੁੱਦੇ ਹਨ। ਅਸੀਂ ਦਿੱਲੀ ਨੂੰ ਅਗਲੇ 3 ਸਾਲਾਂ ’ਚ ਹਵਾ, ਪਾਣੀ ਅਤੇ ਆਵਾਜ਼ ਪ੍ਰਦੂਸ਼ਣ ਤੋਂ ਮੁਕਤ ਕਰ ਦੇਵਾਂਗੇ।’’ ਗਡਕਰੀ ਨੇ ਕਿਹਾ ਕਿ ਸੜਕ ਮੰਤਰਾਲਾ ਸਾਰੇ ਕੰਟੇਨਰ ਡਿਪੂ ਅਤੇ 1,700 ਗੋਦਾਮਾਂ ਨੂੰ ਦਿੱਲੀ ਤੋਂ ਬਾਹਰ ਤਬਦੀਲ ਕਰਨ ਦੇ ਪ੍ਰਸਤਾਵ ’ਤੇ ਕੰਮ ਕਰ ਰਿਹਾ ਹੈ।
ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ ’ਚ ਪਿਛਲੇ 24 ਘੰਟਿਆਂ ’ਚ 26 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
NEXT STORY