ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦਾ ਅਸਰ ਦਿੱਲੀ ਯੂਨੀਵਰਸਿਟੀ ਦੀਆਂ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ 'ਤੇ ਵੀ ਪੈ ਗਿਆ ਹੈ। ਦਿੱਲੀ ਯੂਨੀਵਰਸਿਟੀ ਨੇ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੈਜੁਏਸ਼ਨ ਕੋਰਸ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 7 ਜੂਨ ਤੱਕ ਲਈ ਮੁਅੱਤਲ ਕਰ ਦਿੱਤੀਆਂ ਹਨ। ਇਨ੍ਹਾਂ ਦੇ ਨਾਲ ਹੀ ਸਾਰੇ ਕੋਰਸਾਂ ਦੀਆਂ ਸਮੈਸਟਰ ਪ੍ਰੀਖਿਆਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਦੂਜੀ ਵਾਰ ਮੁਅੱਤਲ ਕੀਤੀਆਂ ਪ੍ਰੀਖਿਆਵਾਂ
ਦਿੱਲੀ ਯੂਨੀਵਰਸਿਟੀ ਵਲੋਂ ਵੀਰਵਾਰ ਨੂੰ ਇਸ ਸੰਬੰਧ ਵਿੱਚ ਅਧਿਕਾਰਿਕ ਹੁਕਮ ਜਾਰੀ ਕਰ ਦਿੱਤਾ ਗਿਆ। ਇਹ ਦੂਜੀ ਵਾਰ ਹੈ, ਜਦੋਂ ਯੂਨੀਵਰਸਿਟੀ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਮੁਅੱਤਲ ਕੀਤਾ ਹੈ।
ਹੁਣ 7 ਜੂਨ ਤੋਂ ਹੋਣਗੀਆਂ ਪ੍ਰੀਖਿਆਵਾਂ
ਦੱਸ ਦਈਏ ਕਿ ਪਹਿਲਾਂ ਇਹ ਪ੍ਰੀਖਿਆਵਾਂ 15 ਮਈ ਤੋਂ ਸ਼ੁਰੂ ਹੋਣੀਆਂ ਸਨ। ਇਸ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਇਸ ਨੂੰ ਇੱਕ ਜੂਨ ਤੱਕ ਟਾਲ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ ਇੱਕ ਜੂਨ ਦੀ ਬਜਾਏ 7 ਜੂਨ ਤੋਂ ਹੋਣਗੀਆਂ।
ਆਨਲਾਈਨ ਹੋਣਗੀਆਂ ਪ੍ਰੀਖਿਆਵਾਂ
ਯੂਨੀਵਰਸਿਟੀ ਨੇ ਕਿਹਾ ਕਿ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਦਾ ਐਲਾਨ ਛੇਤੀ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੱਲੀ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ 'ਤੇ ਉਪਲੱਬਧ ਕਰਾ ਦਿੱਤੀ ਜਾਵੇਗੀ। ਇਸ ਸੰਬੰਧ ਵਿੱਚ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ। ਇਹ ਪ੍ਰੀਖਿਆਵਾਂ ਆਨਲਾਈਨ ਹੋਣਗੀਆਂ ਅਤੇ ‘ਓਪਨ ਬੁੱਕ’ ਰੂਪ ਵਿੱਚ ਕਰਵਾਈ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਹਰਿਆਣਾ : ਜੀਂਦ 'ਚ ਆਕਸੀਜਨ ਸਪਲਾਈ ਪਲਾਂਟ 'ਚ ਤਕਨੀਕੀ ਖ਼ਰਾਬੀ, 3 ਕੋਰੋਨਾ ਮਰੀਜ਼ਾਂ ਦੀ ਮੌਤ
NEXT STORY