ਨਵੀਂ ਦਿੱਲੀ (ਏਜੰਸੀ) – ਆਉਣ ਵਾਲੇ ਦਿਨਾਂ ’ਚ ਦਿੱਲੀ ਅਤੇ ਉੱਤਰਾਖੰਡ ਦੀਆਂ ਕੁਝ ਮਹੱਤਵਪੂਰਨ ਥਾਵਾਂ ’ਤੇ ਖਾਲਿਸਤਾਨੀ ਅੱਤਵਾਦੀ ਹਮਲੇ ਦਾ ਕਥਿਤ ਖ਼ਤਰਾ ਹੈ। ਇਸ ਖ਼ਤਰੇ ਨੂੰ ਦੇਖਦੇ ਹੋਏ ਇੰਟੈਲੀਜੈਂਸ ਏਜੰਸੀਆਂ ਨੇ ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਇਕ ਰਿਪੋਰਟ ਵਿਚ ਖੁਫੀਆ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੁਰੱਖਿਆ ਅਲਰਟ ਵਿਚ ਦਿੱਲੀ ਅਤੇ ਉੱਤਰਾਖੰਡ ਵਿਚ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ, ਰੇਲਵੇ ਸਟੇਸ਼ਨਾਂ ਅਤੇ ਪੁਲਸ ਇਮਾਰਤਾਂ ’ਤੇ ਵੀ ਖ਼ਤਰਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਰਿਪੋਰਟ ਮੁਤਾਬਕ ਸੂਤਰਾਂ ਦਾ ਕਹਿਣਾ ਹੈ ਕਿ ਖ਼ਤਰੇ ਅਤੇ ਹਮਲੇ ਦਾ ਜ਼ਿਕਰ ਕਰਦੇ ਹੋਏ ਇਕ ਈ-ਮੇਲ ਭੇਜਿਆ ਗਿਆ ਹੈ। ਇਸ ਈ-ਮੇਲ ਵਿਚ ਕਈ ਮੰਦਰਾਂ, ਸਰਕਾਰੀ ਦਫ਼ਤਰਾਂ ਅਤੇ ਨੇਤਾਵਾਂ ਨੂੰ ਸੰਭਾਵਿਤ ਖ਼ਤਰਾ ਦੱਸਿਆ ਗਿਆ ਹੈ। ਇਸ ਅਲਰਟ ਤੋਂ ਬਾਅਦ ਉੱਤਰਾਖੰਡ ਪੁਲਸ, ਇੰਟੈਲੀਜੈਂਸ ਏਜੰਸੀਆਂ ਅਤੇ ਦਿੱਲੀ ਪੁਲਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।
ਪੜ੍ਹੋ ਇਹ ਵੀ - Delhi Airport 'ਤੇ IndiGo ਦੀ flight 'ਚ ਮਚੀ ਹਾਹਾਕਾਰ, ਬਿਨਾਂ AC ਤੋਂ ਬੈਠੇ ਯਾਤਰੀ, ਹੋਏ ਪਸੀਨੋ ਪਸੀਨ
ਸੁਰੱਖਿਆ ਪ੍ਰਬੰਧਾਂ ਦੀ ਕੀਤੀ ਜਾ ਰਹੀ ਹੈ ਸਮੀਖਿਆ
ਰਿਪੋਰਟ ਮੁਤਾਬਕ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸਾਵਧਾਨੀ ਵਜੋਂ ਉਨ੍ਹਾਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲਸ ਨੇ ਵੀ ਈ-ਮੇਲ ਦੀ ਸੱਚਾਈ ਦਾ ਪਤਾ ਲਗਾਉਣ ਅਤੇ ਉਸ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦਾ ਇਕ ਅਲਰਟ ਖੁਫੀਆ ਏਜੰਸੀਆਂ ਵੱਲੋਂ ਜਨਵਰੀ ਵਿਚ ਲਗਭਗ 26 ਜਨਵਰੀ ਦੇ ਨੇੜੇ-ਤੇੜੇ ਜਾਰੀ ਕੀਤਾ ਗਿਆ ਸੀ, ਜਿਸ ਵਿਚ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨਾਂ ਅਤੇ ਬੰਗਲਾਦੇਸ਼ ਸਥਿਤ ਅੱਤਵਾਦੀ ਸੰਗਠਨਾਂ ਵੱਲੋਂ ਗਣਤੰਤਰ ਦਿਵਸ ’ਤੇ ਨਵੀਂ ਦਿੱਲੀ ਅਤੇ ਦੇਸ਼ ਭਰ ਦੇ ਕਈ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਸੰਭਾਵਿਤ ਕੋਸ਼ਿਸ਼ ਦੀ ਚਿਤਾਵਨੀ ਦਿੱਤੀ ਗਈ ਸੀ।
ਪੜ੍ਹੋ ਇਹ ਵੀ - ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਕ ਅਜਿਹੇ CM ਜੋ ਵਿਵਾਦਾਂ ’ਚ ਫਸਣ ਤੋਂ ਖੁਦ ਨੂੰ ਰੋਕ ਨਹੀਂ ਪਾਉਂਦੇ
NEXT STORY