ਨਵੀਂ ਦਿੱਲੀ— ਉੱਤਰ-ਪੂਰਬੀ ਦਿੱਲੀ ’ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਭੜਕੀ ਫਿਰਕੂ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 20 ’ਤੇ ਪਹੁੰਚ ਗਈ ਹੈ। ਜੀ.ਟੀ.ਬੀ. ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਮਰਨ ਵਾਲੇ ਲੋਕਾਂ ਦੀ ਗਿਣਤੀ 13 ਦੱਸੀ ਗਈ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ ਤੋਂ 7 ਲਾਸ਼ਾਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲਿਆਂਦਾ ਗਿਆ। ਇਸ ਦੇ ਨਾਲ ਹੀ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 20 ਹੋ ਗਈ ਹੈ। ਬੁੱਧਵਾਰ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜ਼ਖਮੀ ਆਈ.ਪੀ.ਐੱਸ. ਅਫ਼ਸਰ ਅਮਿਤ ਸ਼ਾਹ ਦੇ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ।
ਦੱਸਣਯੋਗ ਹੈ ਕਿ ਮੰਗਲਵਾਰ ਸ਼ਾਮ ਨੂੰ ਪ੍ਰਦਰਸ਼ਨਕਾਰੀਆਂ ਨੇ ਦੁਕਾਨਾਂ ਨੂੰ ਅੱਗ ਲੱਗਾ ਦਿੱਤੀ ਅਤੇ ਪੱਥਰਬਾਜ਼ੀ ਵੀ ਕੀਤੀ। ਪੁਲਸ ਨੇ ਭੀੜ ਨੂੰ ਦੌੜਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਪਰ ਇਹ ਕੋਸ਼ਿਸ਼ ਅਸਫ਼ਲ ਰਹੀ। ਹਾਲਾਤ ਕੰਟਰੋਲ ਕਰਨ ਲਈ ਨੀਮ ਫੌਜ ਦਸਤੇ ਨੂੰ ਤਾਇਨਾਤ ਕੀਤਾ ਗਿਆ। ਉੱਥੇ ਹੀ ਦੰਗਾ ਭੜਕਾਉਣ ਵਾਲਿਆਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦਿੱਲੀ ਹਿੰਸਾ : ਰਾਸ਼ਟਰਪੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਸੀਲਮਪੁਰ
NEXT STORY