ਨਵੀਂ ਦਿੱਲੀ— ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਜਵਾਹਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਦਿੱਲੀ ਹਿੰਸਾ ਭੜਕਾਉਣ ਦੀ ਸਾਜਿਸ਼ ਦੇ ਦੋਸ਼ 'ਚ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਐਕਟ (ਯੂ. ਏ. ਪੀ. ਏ.) ਤਹਿਤ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਕਰੀਬ 11 ਘੰਟੇ ਪੁੱਛ-ਗਿੱਛ ਕਰਨ ਮਗਰੋਂ ਐਤਵਾਰ ਦੇਰ ਰਾਤ ਖਾਲਿਦ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਸ ਉਮਰ ਖਾਲਿਦ ਨੂੰ ਸੋਮਵਾਰ ਯਾਨੀ ਕਿ ਅੱਜ ਅਦਾਲਤ ਵਿਚ ਪੇਸ਼ ਕਰੇਗੀ।
ਇਸ ਮਾਮਲੇ ਵਿਚ ਖਾਲਿਦ ਤੋਂ ਪਹਿਲਾਂ ਵੀ ਦੋ ਵਾਰ ਪੁੱਛ-ਗਿੱਛ ਹੋ ਚੁੱਕੀ ਹੈ। ਪਹਿਲੀ ਵਾਰ ਕੁਝ ਮਹੀਨੇ ਪਹਿਲਾਂ ਪੁੱਛ-ਗਿੱਛ ਕੀਤੀ ਗਈ ਸੀ, ਜਦਕਿ ਦੂਜੀ ਵਾਰ 2 ਸਤੰਬਰ ਨੂੰ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਗਈ ਸੀ। ਦੱਸ ਦੇਈਏ ਕਿ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੋਧੀ ਅਤੇ ਸਮਰਥਕਾਂ ਵਿਚਾਲੇ ਹਿੰਸਾ ਤੋਂ ਬਾਅਦ 24 ਫਰਵਰੀ ਨੂੰ ਉੱਤਰੀ-ਪੂਰਬੀ ਦਿੱਲੀ ਵਿਚ ਫਿਰਕੂ ਦੰਗੇ ਭੜਕ ਗਏ ਸਨ, ਜਿਸ 'ਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋਈ ਸੀ, ਜਦਕਿ 200 ਦੇ ਕਰੀਬ ਲੋਕ ਜ਼ਖਮੀ ਹੋਏ ਸਨ।
ਇਹ ਵੀ ਪੜ੍ਹੋ: ਦਿੱਲੀ ਦੰਗਿਆਂ ’ਚ ਹੋਇਆ ਹੈਰਾਨੀਜਨਕ ਖ਼ੁਲਾਸਾ, ਚਾਰਜਸ਼ੀਟ ’ਚ ਆਏ ਇਨ੍ਹਾਂ ਲੋਕਾਂ ਦੇ ਨਾਂ
ਓਧਰ ਸੀਨੀਅਰ ਵਕੀਲ ਪ੍ਰਸ਼ਾਤ ਭੂਸ਼ਣ ਨੇ ਕਿਹਾ ਕਿ ਮਾਕਪਾ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸਵਰਾਜ ਅਭਿਆਨ ਦੇ ਯੋਗੇਂਦਰ ਯਾਦਵ, ਮਸ਼ਹੂਰ ਅਰਥਸ਼ਾਸਤਰੀ ਜਯਤੀ ਘੋਸ਼ ਅਤੇ ਪ੍ਰੋਫ਼ੈਸਰ ਅਪੂਰਵਾਨੰਦ ਦਾ ਨਾਂ ਲੈਣ ਤੋਂ ਬਾਅਦ ਦਿੱਲੀ ਪੁਲਸ ਨੇ ਉਮਰ ਖਾਲਿਦ ਨੂੰ ਗ੍ਰਿਫ਼ਤਾਰ ਕੀਤਾ। ਹੁਣ ਦਿੱਲੀ ਦੰਗਿਆਂ ਦੀ ਜਾਂਚ 'ਚ ਉਨ੍ਹਾਂ ਦੇ ਵਤੀਰੇ ਨੂੰ ਲੈ ਕੇ ਕੋਈ ਸ਼ੱਕ ਨਹੀਂ ਬਚਦਾ।
ਪੀ. ਐੱਮ. ਮੋਦੀ ਬੋਲੇ- 'ਸਰਹੱਦ 'ਤੇ ਡਟੇ ਫ਼ੌਜ ਦੇ ਜਵਾਨਾਂ ਪਿੱਛੇ ਪੂਰਾ ਦੇਸ਼ ਖੜ੍ਹਾ ਹੈ'
NEXT STORY