ਨਵੀਂ ਦਿੱਲੀ- ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਵੀਰਵਾਰ ਸਵੇਰੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਤਿਸ਼ੀ ਦਿੱਲੀ 'ਚ ਪਾਣੀ ਦੇ ਸੰਕਟ ਖਿਲਾਫ ਭੁੱਖ-ਹੜਤਾਲ 'ਤੇ ਬੈਠੇ ਸਨ। ਆਤਿਸ਼ੀ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਤਿਸ਼ੀ ਨੂੰ ਸਵੇਰੇ 10.30 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਭਾਜਪਾ ਸ਼ਾਸਿਤ ਹਰਿਆਣਾ ਤੋਂ ਦਿੱਲੀ ਦੇ ਹਿੱਸੇ ਦੇ ਪਾਣੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਸਨ।
ਇਹ ਵੀ ਪੜ੍ਹੋ- ਦਿੱਲੀ ਜਲ ਸੰਕਟ: ਭੁੱਖ ਹੜਤਾਲ 'ਤੇ ਬੈਠੀ ਮੰਤਰੀ ਆਤਿਸ਼ੀ ਹਸਪਤਾਲ 'ਚ ਦਾਖ਼ਲ
ਭੁੱਖ ਹੜਤਾਲ 'ਤੇ ਬੈਠੀ ਆਤਿਸ਼ੀ ਦੀ ਪੰਜਵੇਂ ਦਿਨ ਸਿਹਤ ਵਿਗੜਨੀ ਸ਼ੁਰੂ ਹੋ ਗਈ ਸੀ ਅਤੇ ਬਲੱਡ ਸ਼ੂਗਰ ਦਾ ਪੱਧਰ ਡਿੱਗਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਪਹਿਲਾਂ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ICU) ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਭੇਜ ਦਿੱਤਾ ਗਿਆ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਨੇਤਾ ਵਰਿੰਦਾ ਕਰਤ ਨੇ ਬੁੱਧਵਾਰ ਨੂੰ ਹਸਪਤਾਲ 'ਚ ਆਤਿਸ਼ੀ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ- 'ਜਲ ਸੰਕਟ' ਨੂੰ ਲੈ ਕੇ ਦਿੱਲੀ ਦੇ ਮੰਤਰੀਆਂ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਾਨੂੰ ਦਿਵਾਓ ਸਾਡੇ ਹੱਕ ਦਾ ਪਾਣੀ
ਦੱਸ ਦੇਈਏ ਕਿ ਹਰਿਆਣਾ ਨੇ ਪਿਛਲੇ ਹਫ਼ਤਿਆਂ ਵਿਚ ਕੌਮੀ ਰਾਜਧਾਨੀ ਲਈ ਛੱਡੇ ਜਾਣ ਵਾਲੇ ਯਮੁਨਾ ਦੇ ਪਾਣੀ ਵਿਚ ਦਿੱਲੀ ਦਾ ਹਿੱਸਾ 100 ਮਿਲੀਅਨ ਗੈਲਨ ਪ੍ਰਤੀ ਦਿਨ ਘੱਟ ਕਰ ਦਿੱਤਾ ਹੈ। 100 ਮਿਲੀਅਨ ਗੈਲਨ ਘੱਟ ਪਾਣੀ ਮਿਲਣ ਦੀ ਵਜ੍ਹਾ ਤੋਂ ਦਿੱਲੀ ਵਿਚ ਪਾਣੀ ਦੀ ਕਮੀ ਹੋ ਗਈ ਹੈ, ਜਿਸ ਕਾਰਨ ਇੱਥੇ 28 ਲੱਖ ਲੋਕ ਪ੍ਰਭਾਵਿਤ ਹਨ। ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਦੇ ਕੁਝ ਮੰਤਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਵੀ ਲਿਖੀ ਹੈ ਅਤੇ ਇਸ ਮੁੱਦੇ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
J&K ਪੁਲਸ ਦਾ ਵੱਡਾ ਐਕਸ਼ਨ, ਪਾਕਿਸਤਾਨ ਦੇ 5 ਅੱਤਵਾਦੀ ਹੈਂਡਲਰਾਂ ਦੀਆਂ ਜਾਇਦਾਦਾਂ ਜ਼ਬਤ
NEXT STORY