ਨਵੀਂ ਦਿੱਲੀ, (ਭਾਸ਼ਾ)- ਸਰਦੀਆਂ ਦੇ ਮਹੀਨਿਆਂ ਦੌਰਾਨ ਵਧਣ ਵਾਲੇ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ਨੀਵਾਰ ਸ਼ਹਿਰ ਦੀ ਸਰਦ ਰੁੱਤ ਕਾਰਜ ਯੋਜਨਾ ਦੇ ਹਿੱਸੇ ਵਜੋਂ ਵਿਆਪਕ 14 ਸੂਤਰੀ ‘ਨਿਰਮਾਣ ਦਿਸ਼ਾ-ਨਿਰਦੇਸ਼’ ਜਾਰੀ ਕੀਤੇ।
ਰਾਏ ਨੇ ਕਿਹਾ ਕਿ ਨਿਯਮਾਂ ਦਾ ਮੰਤਵ ਉਸਾਰੀ ਵਾਲੀਆਂ ਥਾਵਾਂ ਤੋਂ ਨਿਕਲਣ ਵਾਲੀ ਧੂੜ ਦੇ ਪ੍ਰਦੂਸ਼ਣ ਨਾਲ ਨਜਿੱਠਣਾ ਹੈ, ਜੋ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਨੂੰ ਵਿਗਾੜਨ ਦਾ ਇਕ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ 7 ਅਕਤੂਬਰ ਤੋਂ 7 ਨਵੰਬਰ ਤੱਕ ਉਕਤ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ । ਇਸ ਤੋਂ ਬਾਅਦ ਕੋਈ ਵੀ ਉਲੰਘਣਾ ਹੋਈ ਤਾਂ ਜੁਰਮਾਨਾ ਲਾਇਆ ਜਾਵੇਗਾ।
ਨਿਯਮਾਂ ਅਨੁਸਾਰ ਧੂੜ ਨੂੰ ਚਾਰੇ ਪਾਸੇ ਫੈਲਣ ਤੋਂ ਰੋਕਣ ਲਈ ਉਸਾਰੀ ਵਾਲੀਆਂ ਸਾਰੀਆਂ ਥਾਵਾਂ ਨੂੰ ਟੀਨ ਦੀਆਂ ਚਾਦਰਾਂ ਨਾਲ ਢੱਕਣਾ ਜ਼ਰੂਰੀ ਹੈ। ਦਿੱਲੀ ਸਰਕਾਰ ਨੇ ਹੁਕਮਾਂ ਦੀ ਪਾਲਣਾ ਦੀ ਨਿਗਰਾਨੀ ਕਰਨ ਲਈ 13 ਵਿਭਾਗਾਂ ਦੀਆਂ 523 ਟੀਮਾਂ ਵੀ ਤਾਇਨਾਤ ਕੀਤੀਆਂ ਹਨ।
ਇਹ ਟੀਮਾਂ 24 ਘੰਟੇ ਉਸਾਰੀ ਵਾਲੀਆਂ ਥਾਵਾਂ ਦਾ ਨਿਰੀਖਣ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਨਵੇਂ ਨਿਯਮਾਂ ਦੀ ਪਾਲਣਾ ਕੀਤੀ ਜਾਏ।
ਐਂਟੀਬਾਇਓਟਿਕ ਇੰਜੈਕਸ਼ਨ ਦਿੱਤੇ ਜਾਣ ਤੋਂ ਬਾਅਦ 19 ਬੱਚੇ ਬਿਮਾਰ
NEXT STORY