ਨਵੀਂ ਦਿੱਲੀ : ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਦਿੱਲੀ ਦੀਆਂ ਔਰਤਾਂ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਸਨ, ਕਿਉਂਕਿ ਅੱਜ ਉਨ੍ਹਾਂ ਦੇ ਖਾਤੇ ਵਿੱਚ 2500 ਰੁਪਏ ਆਉਣੇ ਹਨ। ਪਰ ਸਵਾਲ ਇਹ ਹੈ ਕਿ ਕੀ ਅੱਜ ਉਨ੍ਹਾਂ ਦੇ ਖਾਤੇ ਵਿੱਚ 2500 ਰੁਪਏ ਜਮ੍ਹਾਂ ਹੋਣਗੇ? ਦਰਅਸਲ, ਸਵੇਰੇ 11 ਵਜੇ ਦਿੱਲੀ ਕੈਬਨਿਟ ਦੀ ਬੈਠਕ ਹੋਵੇਗੀ, ਜਿਸ 'ਚ ਮਹਿਲਾ ਸਨਮਾਨ ਯੋਜਨਾ ਦੇ ਐਲਾਨ 'ਤੇ ਚਰਚਾ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕਰੇਗੀ।
ਦਿੱਲੀ ਕੈਬਨਿਟ ਦੀ ਮੀਟਿੰਗ 'ਚ ਮਹਿਲਾ ਸਨਮਾਨ ਯੋਜਨਾ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਜਵਾਹਰਲਾਲ ਨਹਿਰੂ ਸਟੇਡੀਅਮ 'ਚ ਹੋਣ ਵਾਲੇ ਪ੍ਰੋਗਰਾਮ 'ਚ ਇਸ ਯੋਜਨਾ ਦਾ ਐਲਾਨ ਕਰਨਾ ਸੰਭਵ ਹੈ। ਇਸ ਪ੍ਰੋਗਰਾਮ 'ਚ ਸੀਐੱਮ ਰੇਖਾ ਗੁਪਤਾ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਸ਼ਿਰਕਤ ਕਰਨਗੇ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਵੇਗੀ।
ਇਹ ਵੀ ਪੜ੍ਹੋ : ਹਰਿਆਣਾ ਤੋਂ ਬਾਅਦ ਪੱਛਮੀ ਬੰਗਾਲ 'ਚ IAF ਦਾ AN-32 ਜਹਾਜ਼ ਕ੍ਰੈਸ਼, ਇੰਝ ਬਚੀ ਕ੍ਰੂ ਮੈਂਬਰਾਂ ਦੀ ਜਾਨ
2500 ਰੁਪਏ ਦੀ ਪਹਿਲੀ ਕਿਸ਼ਤ ਅੱਜ ਕੀਤੀ ਜਾਵੇਗੀ ਜਾਰੀ
ਅੱਜ ਮਹਿਲਾ ਦਿਵਸ 'ਤੇ ਬੀਪੀਐੱਲ ਔਰਤਾਂ ਨੂੰ ਮਹਿਲਾ ਸਨਮਾਨ ਦੀ ਪਹਿਲੀ ਕਿਸ਼ਤ ਮਿਲੇਗੀ। ਦਿੱਲੀ ਦੀ ਰੇਖਾ ਸਰਕਾਰ ਅੱਜ 2500 ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਸਕਦੀ ਹੈ। ਮੌਜੂਦਾ ਸਮੇਂ ਵਿੱਚ ਸਿਰਫ਼ ਬੀਪੀਐੱਲ ਕਾਰਡ ਧਾਰਕ ਔਰਤਾਂ ਨੂੰ ਹੀ ਮਹਿਲਾ ਸਨਮਾਨ ਯੋਜਨਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹੋਰ ਲੋੜਵੰਦ ਔਰਤਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਆਤਿਸ਼ੀ ਨੇ ਕੱਲ੍ਹ ਸੀਐੱਮ ਨੂੰ ਲਿਖੀ ਸੀ ਚਿੱਠੀ
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਇਸ ਸਬੰਧ ਵਿੱਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਸੀਐੱਮ ਰੇਖਾ ਗੁਪਤਾ ਨੂੰ ਇੱਕ ਪੱਤਰ ਲਿਖਿਆ ਸੀ। ਇਸ ਵਿੱਚ ਦਿੱਲੀ ਦੇ ਸਾਬਕਾ ਸੀਐੱਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਮਹਿਲਾ ਦਿਵਸ 'ਤੇ ਦਿੱਲੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 2500 ਰੁਪਏ ਜਮ੍ਹਾ ਕਰਵਾਏ ਜਾਣਗੇ। ਮਹਿਲਾ ਦਿਵਸ ਵਿੱਚ ਸਿਰਫ਼ ਇੱਕ ਦਿਨ ਬਾਕੀ ਹੈ। ਮੈਨੂੰ ਉਮੀਦ ਹੈ ਕਿ ਕੱਲ੍ਹ ਦਿੱਲੀ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲਾਂ 'ਤੇ ਸੁਨੇਹਾ ਮਿਲੇਗਾ ਕਿ ਉਨ੍ਹਾਂ ਦੇ ਖਾਤਿਆਂ ਵਿੱਚ 2500 ਰੁਪਏ ਜਮ੍ਹਾਂ ਹੋ ਜਾਣਗੇ।
ਇਹ ਵੀ ਪੜ੍ਹੋ : MeToo: ਨਾਨਾ ਪਾਟੇਕਰ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਤਨੁਸ਼੍ਰੀ ਦੱਤਾ ਨੂੰ ਲੱਗਾ ਝਟਕਾ
ਇਸ ਸਕੀਮ ਦਾ ਲਾਭ ਕਿਸ ਨੂੰ ਮਿਲੇਗਾ?
ਹੁਣ ਗੱਲ ਕਰਦੇ ਹਾਂ ਕਿ ਕਿਹੜੀਆਂ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ? ਸੂਤਰਾਂ ਮੁਤਾਬਕ ਇਸ ਸਕੀਮ ਲਈ ਸਿਰਫ਼ ਉਹ ਔਰਤਾਂ ਹੀ ਯੋਗ ਹੋਣਗੀਆਂ, ਜਿਨ੍ਹਾਂ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀਂ ਹੈ ਅਤੇ ਜੋ ਟੈਕਸ ਨਹੀਂ ਭਰਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਉਮਰ 21 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਕਿਸੇ ਸਰਕਾਰੀ ਨੌਕਰੀ ਜਾਂ ਸਰਕਾਰ ਦੀ ਕਿਸੇ ਹੋਰ ਵਿੱਤੀ ਸਹਾਇਤਾ ਸਕੀਮ ਦੇ ਲਾਭਪਾਤਰੀ ਨਹੀਂ ਹੋਣੇ ਚਾਹੀਦੇ।
ਪਿਛਲੇ ਹਫ਼ਤੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਸੀ ਕਿ ਮਹਿਲਾ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ ਯੋਗ ਲਾਭਪਾਤਰੀਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹਰ ਆਰਥਿਕ ਤੌਰ 'ਤੇ ਗਰੀਬ ਔਰਤ ਨੂੰ 2500 ਰੁਪਏ ਦੇਣ ਦੀ ਪੂਰੀ ਪ੍ਰਕਿਰਿਆ ਡੇਢ ਮਹੀਨੇ 'ਚ ਪੂਰੀ ਕਰ ਲਈ ਜਾਵੇਗੀ।
ਮਹਿਲਾ ਸਨਮਾਨ ਯੋਜਨਾ ਲਈ ਮਾਪਦੰਡ
ਔਰਤ ਬਿਨੈਕਾਰ ਦਿੱਲੀ ਦੀ ਨਾਗਰਿਕ ਹੋਣੀ ਚਾਹੀਦੀ ਹੈ।
ਔਰਤ ਸਰਕਾਰੀ ਮੁਲਾਜ਼ਮ ਜਾਂ ਸੇਵਾਮੁਕਤ ਮੁਲਾਜ਼ਮ ਨਹੀਂ ਹੋਣੀ ਚਾਹੀਦੀ।
ਔਰਤ ਗਰੀਬੀ ਰੇਖਾ ਤੋਂ ਹੇਠਾਂ ਹੈ ਜਾਂ EWS ਸ਼੍ਰੇਣੀ ਨਾਲ ਸਬੰਧਤ ਹੈ।
ਪਰਿਵਾਰ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਔਰਤ ਦੀ ਉਮਰ 21 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਔਰਤ ਨੂੰ ਪਹਿਲਾਂ ਹੀ ਕਿਸੇ ਹੋਰ ਸਕੀਮ ਦਾ ਲਾਭ ਨਹੀਂ ਲੈਣਾ ਚਾਹੀਦਾ।
ਇਹ ਵੀ ਪੜ੍ਹੋ : ਅਯੁੱਧਿਆ ਐਕਸਪ੍ਰੈੱਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬਾਰਾਬੰਕੀ ਰੇਲਵੇ ਸਟੇਸ਼ਨ 'ਤੇ ਰੋਕੀ ਗਈ ਟ੍ਰੇਨ
ਕਿਹੜੇ-ਕਿਹੜੇ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਜੇਕਰ ਤੁਸੀਂ ਮਹਿਲਾ ਸਨਮਾਨ ਯੋਜਨਾ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋ ਤਾਂ ਤੁਹਾਨੂੰ ਇਸਦੇ ਲਾਭ ਲੈਣ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਲੋੜ ਹੋਵੇਗੀ।
ਆਧਾਰ ਕਾਰਡ
ਦਿੱਲੀ ਦੇ ਨਿਵਾਸੀ ਹੋਣ ਦਾ ਸਰਟੀਫਿਕੇਟ
ਬੀਪੀਐੱਲ ਕਾਰਡ
ਆਧਾਰ ਕਾਰਡ ਨਾਲ ਲਿੰਕ ਕੀਤਾ ਬੈਂਕ ਖਾਤਾ ਨੰਬਰ
ਆਧਾਰ ਨਾਲ ਲਿੰਕ ਕੀਤਾ ਮੋਬਾਈਲ ਨੰਬਰ
ਆਮਦਨ ਦਾ ਸਰਟੀਫਿਕੇਟ
ਪਾਸਪੋਰਟ ਆਕਾਰ ਦੀ ਫੋਟੋ
ਜਾਤੀ ਸਰਟੀਫਿਕੇਟ (ਜੇਕਰ ਲਾਗੂ ਹੁੰਦਾ ਹੋਵੇ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੈਟਰੋ 'ਚ ਨਿਕਲੀਆਂ ਭਰਤੀਆਂ, ਤੁਰੰਤ ਕਰੋ ਅਪਲਾਈ, ਮਿਲੇਗੀ ਮੋਟੀ ਤਨਖ਼ਾਹ
NEXT STORY