ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਓਖਲਾ ਦੇ ਜ਼ਾਕਿਰ ਨਗਰ ਵਿਚ ਸੋਮਵਾਰ ਦੇਰ ਰਾਤ ਬਹੁ-ਮੰਜ਼ਲਾ ਰਿਹਾਇਸ਼ੀ ਇਮਾਰਤ 'ਚ ਭਿਆਨਕ ਅੱਗ ਲੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋ ਗਏ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਮੁਤਾਬਕ ਸੋਮਵਾਰ ਦੇਰ ਰਾਤ ਢਾਈ ਵਜੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ 8 ਫਾਇਰ ਬ੍ਰਿਗੇਡ ਗੱਡੀਆਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ।

ਉਨ੍ਹਾਂ ਨੇ ਦੱਸਿਆ ਕਿ ਬਿਜਲੀ ਦੇ ਮੀਟਰ ਵਿਚ ਸ਼ਾਰਟ ਸਰਕਿਟ ਕਾਰਨ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗ ਗਈ, ਜਿਸ 'ਤੇ ਸਵੇਰੇ 5 ਵਜੇ ਦੇ ਕਰੀਬ ਕਾਬੂ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿਚ ਕਰੀਬ 7 ਕਾਰਾਂ ਅਤੇ 19 ਮੋਟਰਸਾਈਕਲਾਂ ਨੂੰ ਵੀ ਨੁਕਸਾਨ ਪੁੱਜਾ ਹੈ।
ਉੱਤਰਾਖੰਡ : ਟਿਹਰੀ 'ਚ ਸਕੂਲ ਵੈਨ ਖੱਡ 'ਚ ਡਿੱਗੀ, 8 ਬੱਚਿਆਂ ਦੀ ਮੌਤ
NEXT STORY