ਨਵੀਂ ਦਿੱਲੀ— ਰਾਜ ਸਭਾ ਵਿਚ ਸੋਮਵਾਰ ਯਾਨੀ ਕਿ ਅੱਜ ਸੰਸਦ ਮੈਂਬਰਾਂ ਨੇ ਵੱਖ-ਵੱਖ ਖੇਤਰਾਂ ਵਿਚ ਬੀਬੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਚਰਚਾ ਕਰਦੇ ਹੋਏ ਉਨ੍ਹਾਂ ਨੂੰ ਸੰਸਦ ਵਿਚ 33 ਫ਼ੀਸਦੀ ਜਾਂ ਉਸ ਤੋਂ ਵੀ ਵੱਧ ਰਿਜ਼ਰਵੇਸ਼ਨ ਦੇਣ ਦੀ ਮੰਗ ਕੀਤੀ। ਸਿਫਰ ਕਾਲ ਦੌਰਾਨ ਕੌਮਾਂਤਰੀ ਮਹਿਲਾ ਦਿਵਸ ’ਤੇ ਚਰਚਾ ਦੌਰਾਨ ਕਾਂਗਰਸ ਪਾਰਟੀ ਦੀ ਛਾਇਆ ਵਰਮਾ ਨੇ ਕਿਹਾ ਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਜਿੱਥੇ ਨਾਰੀ ਦੀ ਪੂਜਾ ਕੀਤੀ ਜਾਂਦੀ ਹੈ, ਉੱਥੇ ਦੇਵਤਿਆਂ ਦਾ ਨਿਵਾਸ ਹੁੰਦਾ ਹੈ ਪਰ ਅੱਜ ਬੀਬੀਆਂ ਸੁਰੱਖਿਅਤ ਨਹੀਂ ਹਨ। ਬੀਬੀਆਂ ਨੇ ਜ਼ਮੀਨ ਤੋਂ ਆਸਮਾਨ ਤੱਕ ਆਪਣਾ ਜੌਹਰ ਵਿਖਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਬੀਬੀਆਂ ਨੂੰ ਪੰਚਾਇਤੀ ਰਾਜ ਸੰਸਥਾਵਾਂ ਵਿਚ ਰਿਜ਼ਰਵੇਸ਼ਨ ਦਿੱਤਾ ਸੀ। ਬੀਬੀਆਂ ਨੂੰ ਹੁਣ ਲੋਕ ਸਭਾ ਅਤੇ ਰਾਜ ਸਭਾ ਵਿਚ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ।
ਓਧਰ ਭਾਜਪਾ ਦੀ ਸਰੋਜ ਪਾਂਡੇ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ ਬੀਬੀਆਂ ਮਜ਼ਬੂਤ ਹੋਈਆਂ ਹਨ ਅਤੇ ਉਨ੍ਹਾਂ ਨੂੰ ਲੈ ਕੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਉਹ ਆਪਣੇ ਅਧਿਕਾਰਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੁਝ ਸੂਬਿਆਂ ਵਿਚ ਬੱਚੀ ਦੇ ਜਨਮ ਲੈਣ ਤੋਂ ਪਹਿਲਾਂ ਜਾਂ ਜਨਮ ਲੈਣ ਮਗਰੋਂ ਉਨ੍ਹਾਂ ਨੂੰ ਮਾਰ ਦਿੱਤਾ ਜਾਂਦਾ ਸੀ, ਜਿਸ ਨਾਲ ਇਸਤਰੀ-ਪੁਰਸ਼ ਅਨੁਪਾਤ ’ਚ ਅਸੰਤੁਲਨ ਪੈਦਾ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਦਿੱਤਾ ਹੈ, ਜਿਸ ਤੋਂ ਬਾਅਦ ਅਨੁਪਾਤ ਵਿਚ ਸੁਧਾਰ ਆਇਆ ਹੈ।
ਮਨੋਨੀਤ ਮੈਂਬਰ ਸੋਨਲ ਮਾਨਸਿੰਘ ਨੇ ਕਿਹਾ ਕਿ ਬੀਬੀਆਂ ਦੀ ਜਨਸੰਖਿਆ ਵਿਚ ਅੱਧੇ ਤੋਂ ਵੱਧ ਹੈ, ਫਿਰ ਵੀ ਉਹ ਆਪਣੇ ਅਧਿਕਾਰਾਂ ਤੋਂ ਵਾਂਝੀਆਂ ਹਨ। ਸ਼ਿਵ ਸੈਨਾ ਦੀ ਪਿ੍ਰਯੰਕਾ ਚਤੁਰਵੇਦੀ ਨੇ ਲੋਕ ਸਭਾ ਅਤੇ ਰਾਜ ਸਭਾ ਨਾਲ ਹੀ ਵਿਧਾਨ ਸਭਾਵਾਂ ਵਿਚ ਬੀਬੀਆਂ ਨੂੰ 50 ਫ਼ੀਸਦੀ ਰਿਜ਼ਰਵੇਸ਼ਨ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ 24 ਸਾਲ ਪਹਿਲਾਂ ਉਨ੍ਹਾਂ ਨੂੰ 33 ਫ਼ੀਸਦੀ ਰਿਜ਼ਰਵੇਸ਼ਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕੋਵਿਡ ਲਾਗ ਦੌਰਾਨ ਬੀਬੀਆਂ ’ਤੇ ਕੰਮਕਾਜ ਦਾ ਬੋਝ ਵਧਿਆ ਹੈ ਅਤੇ ਉਹ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਹਨ, ਜਿਸ ’ਤੇ ਸਦਨ ’ਚ ਚਰਚਾ ਕੀਤੀ ਜਾਣੀ ਚਾਹੀਦੀ ਹੈ।
ਮਹਿਲਾ ਦਿਵਸ : ਇਹ ਬਹਾਦਰ ਧੀ ਅਰਚਨਾ ਬਣੀ ਇਕ ਦਿਨ ਦੀ ਕਲੈਕਟਰ
NEXT STORY