ਸੰਭਲ - ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਸ਼ਾਹੀ ਜਾਮਾ ਮਸਜਿਦ ਕਮੇਟੀ ਵੱਲੋਂ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਲਾਊਡਸਪੀਕਰ ਲਗਾਉਣ ਲਈ ਕੀਤੀ ਗਈ ਅਪੀਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਮਸਜਿਦ ਕਮੇਟੀ ਨੇ ਪ੍ਰਸ਼ਾਸਨ ਨੂੰ ਦਿੱਤੀ ਆਪਣੀ ਅਰਜ਼ੀ ਵਿੱਚ ਸਰਕਾਰੀ ਧੁਨੀ ਮਾਨਕਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਪ੍ਰਸ਼ਾਸਨ ਨੇ ਇਸ ਮੰਗ ਨੂੰ ਸਵੀਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਮਸਜਿਦ ਕਮੇਟੀ ਦੇ ਸਦਰ ਜ਼ਫ਼ਰ ਅਲੀ ਨੇ ਅਰਜ਼ੀ ਵਿੱਚ ਕਿਹਾ ਸੀ ਕਿ ਰਮਜ਼ਾਨ ਦਾ ਮਹੀਨਾ 18 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਨਿਯਮਤ ਨਮਾਜ਼ ਤੋਂ ਇਲਾਵਾ ਕੁਝ ਖਾਸ ਨਮਾਜ਼ਾਂ ਵੀ ਅਦਾ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦਾ ਤਰਕ ਸੀ ਕਿ ਲਾਊਡਸਪੀਕਰ ਤੋਂ ਬਿਨਾਂ ਇਮਾਮ ਦੀ ਆਵਾਜ਼ ਸਾਰੇ ਨਮਾਜ਼ੀਆਂ ਤੱਕ ਸਪੱਸ਼ਟ ਰੂਪ ਵਿੱਚ ਨਹੀਂ ਪਹੁੰਚ ਪਾਉਂਦੀ, ਜਿਸ ਕਾਰਨ ਭਰਮ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਉਹ ਸਰਕਾਰ ਵੱਲੋਂ ਨਿਰਧਾਰਿਤ ਡੇਸੀਬਲ ਸੀਮਾ ਦਾ ਪੂਰਾ ਧਿਆਨ ਰੱਖਣਗੇ।
ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮੰਗ ਨੂੰ ਠੁਕਰਾਉਂਦੇ ਹੋਏ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਪਾਬੰਦ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਨਤਕ ਥਾਵਾਂ 'ਤੇ ਆਵਾਜ਼ ਦੀ ਸੀਮਾ ਨਿਰਧਾਰਿਤ ਖੇਤਰ ਦੇ ਮਿਆਰ ਤੋਂ 10 ਡੇਸੀਬਲ ਵੱਧ ਜਾਂ ਵੱਧ ਤੋਂ ਵੱਧ 75 ਡੇਸੀਬਲ ਤੱਕ ਹੀ ਹੋ ਸਕਦੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਿਨਾਂ ਉਚਿਤ ਜਾਂਚ ਅਤੇ ਮਾਨਕਾਂ ਦੀ ਪੁਸ਼ਟੀ ਕੀਤੇ ਇਜਾਜ਼ਤ ਦੇਣਾ ਸੰਭਵ ਨਹੀਂ ਹੈ, ਕਿਉਂਕਿ ਨਿਯਮਾਂ ਦੀ ਉਲੰਘਣਾ ਹੋਣ 'ਤੇ ਲਾਊਡਸਪੀਕਰ ਜ਼ਬਤ ਕੀਤੇ ਜਾ ਸਕਦੇ ਹਨ। ਫਿਲਹਾਲ ਪ੍ਰਸ਼ਾਸਨ ਦੇ ਇਸ ਸਖ਼ਤ ਰੁਖ਼ ਕਾਰਨ ਮਸਜਿਦ ਕਮੇਟੀ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ।
GST ਘੁਟਾਲਾ: 7 ਕਰੋੜ ਦੀ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਗ੍ਰਿਫ਼ਤਾਰ
NEXT STORY