ਨਵੀਂ ਦਿੱਲੀ (ਭਾਸ਼ਾ) - ਰਾਜ ਸਭਾ 'ਚ ਵੀਰਵਾਰ ਨੂੰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ ਸੀਮਾ 21 ਸਾਲ ਕਰਨ ਦੀ ਮੰਗ ਕੀਤੀ ਗਈ। ਵਰਤਮਾਨ ਵਿੱਚ ਇਹ 25 ਸਾਲ ਹੈ। ਉਪਰਲੇ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਨੇ ਇਹ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਭਾਰਤ ਇੱਕ ਨੌਜਵਾਨ ਦੇਸ਼ ਹੈ ਪਰ ਇਸ ਅਨੁਪਾਤ ਵਿੱਚ ਨੌਜਵਾਨ ਰਾਜਨੀਤੀ ਵਿੱਚ ਨਹੀਂ ਹਨ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਉਨ੍ਹਾਂ ਨੇ ਕਿਹਾ, ''ਭਾਰਤ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ। ਸਾਡੇ ਦੇਸ਼ ਦੀ ਔਸਤ ਉਮਰ 29 ਸਾਲ ਹੈ। ਦੇਸ਼ ਦੀ 65 ਫ਼ੀਸਦੀ ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ। ਸਾਡੀ ਅੱਧੀ ਆਬਾਦੀ 25 ਸਾਲ ਤੋਂ ਘੱਟ ਉਮਰ ਦੀ ਹੈ। ਪਰ ਕੀ ਸਾਡੇ ਚੁਣੇ ਹੋਏ ਨੁਮਾਇੰਦੇ ਵੀ ਇੰਨੇ ਨੌਜਵਾਨ ਹਨ?'' ਚੱਢਾ ਨੇ ਕਿਹਾ ਕਿ ਪਹਿਲੀ ਲੋਕ ਸਭਾ ਵਿਚ ਚੁਣੇ ਗਏ 26 ਫ਼ੀਸਦੀ ਲੋਕ 40 ਸਾਲ ਤੋਂ ਘੱਟ ਉਮਰ ਦੇ ਸਨ, ਜਦੋਂ ਕਿ 17ਵੀਂ ਲੋਕ ਸਭਾ ਵਿਚ ਸਿਰਫ਼ 12 ਫ਼ੀਸਦੀ ਸੰਸਦ ਮੈਂਬਰ 40 ਸਾਲ ਤੋਂ ਘੱਟ ਉਮਰ ਦੇ ਸਨ। ਉਨ੍ਹਾਂ ਨੇ ਕਿਹਾ, ''ਜਿਵੇਂ-ਜਿਵੇਂ ਦੇਸ਼ ਨੌਜਵਾਨ ਹੋ ਰਿਹਾ, ਸਾਡੇ ਚੁਣੇ ਹੋਏ ਨੁਮਾਇੰਦੇ ਉਨ੍ਹਾਂ ਨੌਜਵਾਨਾਂ ਤੋਂ ਦੂਰ ਹੁੰਦੇ ਜਾ ਰਹੇ ਹਨ।''
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨ ਦੇਸ਼ ਹਾਂ ਅਤੇ ਸਿਆਸਤਦਾਨਾਂ ਨੂੰ ਵੀ ਨੌਜਵਾਨ ਹੋਣਾ ਚਾਹੀਦਾ ਹੈ। ‘ਆਪ’ ਮੈਂਬਰ ਨੇ ਕਿਹਾ ਕਿ ਅਜਿਹਾ ਇਸ ਲਈ ਹੋ ਰਿਹਾ ਹੈ, ਕਿਉਂਕਿ ਕੋਈ ਵੀ ਆਪਣੇ ਬੱਚੇ ਨੂੰ ਨੇਤਾ ਨਹੀਂ ਬਣਾਉਣਾ ਚਾਹੁੰਦਾ। ਉਨ੍ਹਾਂ ਕਿਹਾ, “ਅੱਜ ਸਾਨੂੰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਨੌਜਵਾਨ ਭਾਰਤ ਦੀ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਆ ਸਕਣ। ਇਸ ਦੇਸ਼ ਵਿੱਚ ਚੋਣ ਲੜਨ ਦੀ ਉਮਰ 25 ਸਾਲ ਹੈ। ਲੋਕ ਸਭਾ ਚੋਣਾਂ ਹੋਣ ਜਾਂ ਵਿਧਾਨ ਸਭਾ ਚੋਣਾਂ। ਚੋਣ ਲੜਨ ਲਈ ਘੱਟੋ-ਘੱਟ ਉਮਰ 25 ਸਾਲ ਹੋਣੀ ਚਾਹੀਦੀ ਹੈ। ਇਸ ਉਮਰ ਨੂੰ 25 ਤੋਂ ਘਟਾ ਕੇ 21 ਸਾਲ ਕੀਤਾ ਜਾਵੇ।'' ਚੱਢਾ ਨੇ ਦਲੀਲ ਦਿੱਤੀ ਕਿ ਜੇਕਰ ਕੋਈ 21 ਸਾਲਾ ਨੌਜਵਾਨ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਆਉਣਾ ਚਾਹੁੰਦਾ ਹੈ ਅਤੇ ਚੋਣਾਂ ਲੜਨਾ ਚਾਹੁੰਦਾ ਹੈ ਤਾਂ ਉਸ ਨੂੰ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ, ''ਜਦੋਂ ਦੇਸ਼ ਦੇ ਨੌਜਵਾਨ 18 ਸਾਲ ਦੀ ਉਮਰ 'ਚ ਵੋਟ ਪਾ ਕੇ ਆਪਣੀ ਸਰਕਾਰ ਚੁਣ ਸਕਦੇ ਹਨ ਅਤੇ ਦੇਸ਼ ਦਾ ਭਵਿੱਖ ਚੁਣ ਸਕਦੇ ਹਨ ਤਾਂ ਉਹ 21 ਸਾਲ ਦੀ ਉਮਰ 'ਚ ਵੀ ਚੋਣ ਲੜ ਸਕਦੇ ਹਨ।'' ਮੌਜੂਦਾ ਕਾਨੂੰਨ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀ ਘੱਟੋ-ਘੱਟ ਉਮਰ 25 ਸਾਲ ਹੈ, ਜਦੋਂ ਕਿ ਰਾਜ ਸਭਾ ਅਤੇ ਵਿਧਾਨ ਪ੍ਰੀਸ਼ਦ ਦੇ ਮੈਂਬਰ ਲਈ ਚੋਣ ਲੜਨ ਦੀ ਘੱਟੋ-ਘੱਟ ਉਮਰ 30 ਸਾਲ ਹੈ। ਦੇਸ਼ ਵਿੱਚ ਵੋਟ ਪਾਉਣ ਲਈ ਘੱਟੋ-ਘੱਟ ਉਮਰ 18 ਸਾਲ ਤੈਅ ਕੀਤੀ ਗਈ ਹੈ। ਪਿਛਲੇ ਸਾਲ ਕਾਨੂੰਨ ਅਤੇ ਅਮਲੇ ਦੀ ਕਮੇਟੀ ਨੇ ਸੰਸਦ ਵਿੱਚ ਪੇਸ਼ ਕੀਤੀ ਇੱਕ ਰਿਪੋਰਟ ਵਿੱਚ ਚੋਣ ਲੜਨ ਲਈ ਘੱਟੋ-ਘੱਟ ਉਮਰ ਹੱਦ ਘਟਾਉਣ ਦਾ ਸੁਝਾਅ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਇਰੀਆ ਦਾ ਕਹਿਰ; 17 ਲੋਕਾਂ ਦੀ ਹੋਈ ਮੌਤ, 800 ਬੀਮਾਰ
NEXT STORY