ਮੁੰਬਈ- ਮਹਾਰਾਸ਼ਟਰ ’ਚ ਸੱਤਾਧਾਰੀ ਸ਼ਿਵ ਸੈਨਾ ਦੇ ਮੈਂਬਰਾਂ ਨੇ ਐਤਵਾਰ ਗੁਆਂਢੀ ਸੂਬੇ ਕਰਨਾਟਕ ਦੇ ਮੁੱਖ ਮੰਤਰੀ ਬਸਵਾਜ ਬੋਮਈ ’ਤੇ ਬੇਂਗਲੁਰੂ ਸਥਿਤ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਅਪਮਾਨ ਕਰਨ ਦਾ ਦੋਸ਼ ਲਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਦੇ ਪੁਤਲੇ ਨੂੰ ਕੁੱਟਿਆ। ਸ਼ਿਵ ਸੈਨਾ ਦੇ ਵਰਕਰਾਂ ਨੇ ਪਾਰਟੀ ਵਿਧਾਇਕ ਸਦਾ ਸਰਵੰਕਰ ਅਤੇ ਮਨੀਸ਼ ਦੀ ਅਗਵਾਈ ਹੇਠ ਮੁੰਬਈ ਦੇ ਸ਼ਿਵਾਜੀ ਪਾਰਕ ਸਥਿਤ ਮਰਾਠਾ ਯੋਧੇ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਮਨੀਸ਼ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੋਮਈ ਨੂੰ ਮੁਆਫੀ ਮੰਗਣ ਲਈ ਕਹਿਣਾ ਚਾਹੀਦਾ ਹੈ।
ਇਹ ਖ਼ਬਰ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ
ਬੇਂਗਲੁਰੂ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਅਪਮਾਨ ਕਰਨ ਦੀ ਖਬਰ ਪਿੱਛੋਂ ਬੇਲਗਾਵੀ ’ਚ ਮਹਾਰਾਸ਼ਟਰ ਏਕੀਕਰਨ ਸਮਿਤੀ ਦੇ ਵਰਕਰਾਂ ਵਲੋਂ ਆਜ਼ਾਦੀ ਘੁਲਾਟੀਏ ਸੰਗੋਲੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਕਾਰਨ ਉਕਤ ਸ਼ਹਿਰ ’ਚ ਖਿਚਾਅ ਪੈਦਾ ਹੋ ਗਿਆ ਸੀ। ਬੋਮਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਾਨ ਹਸਤੀਆਂ ਦਾ ਸਤਿਕਾਰ ਕਰਨ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ।
ਇਹ ਖ਼ਬਰ ਪੜ੍ਹੋ- ਭਾਰਤ ਨੇ ਏਸ਼ੀਆਈ ਚੈਂਪੀਅਨਸ ਟਰਾਫੀ 'ਚ ਜਾਪਾਨ ਨੂੰ 6-0 ਨਾਲ ਹਰਾਇਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਜੰਮੂ-ਕਸ਼ਮੀਰ ਦਾ ਭਵਿੱਖ ਤੈਅ ਕਰਨਗੀਆਂ ਚੋਣਾਂ : ਫਾਰੂਕ
NEXT STORY