ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਪੇਂਡੂ ਖੇਤਰਾਂ ਦੇ ਕਰੀਬ 500 ਲੋਕ ਇਸ ਮੱਛਰ ਤੋਂ ਫੈਲਣ ਵਾਲੀ ਇਨਫੈਕਸ਼ਨ ਦਾ ਸ਼ਿਕਾਰ ਹੋਏ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਜਨਵਰੀ ਤੋਂ ਲੈ ਕੇ ਹੁਣ ਤੱਕ ਰਾਜ ਵਿੱਚ ਘੱਟੋ-ਘੱਟ 2640 ਲੋਕਾਂ ਵਿੱਚ ਇਹ ਵਾਇਰਲ ਇਨਫੈਕਸ਼ਨ ਪਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 363 ਮਾਮਲੇ ਹਨ। ਪੱਛਮੀ ਬੰਗਾਲ ਵਿੱਚ 24 ਤੋਂ 31 ਜੁਲਾਈ ਦਰਮਿਆਨ ਡੇਂਗੂ ਦੇ ਲਗਭਗ 500 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ 68 ਅਤੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ 50 ਡੇਂਗੂ ਦੇ ਮਾਮਲੇ ਸ਼ਾਮਲ ਹਨ। ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, “ਜੁਲਾਈ ਦੇ ਆਖਰੀ ਹਫ਼ਤੇ ਤੋਂ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ। ਇਹ ਮੁੱਖ ਤੌਰ 'ਤੇ ਮੀਂਹ ਕਾਰਨ ਹੈ। ਅਸੀਂ ਲਗਭਗ ਹਰ ਸਾਲ ਇਸ ਸਮੇਂ ਡੇਂਗੂ ਦੇ ਮਾਮਲਿਆਂ ਵਿੱਚ ਇੰਨਾ ਵਾਧਾ ਦੇਖਦੇ ਹਾਂ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਸਥਿਤੀ ਕਾਬੂ ਹੇਠ ਹੈ।''
ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ
ਮਾਲਦਾ ਜ਼ਿਲ੍ਹੇ ਵਿੱਚ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਡੇਂਗੂ ਦੇ 53 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਹੁਗਲੀ ਵਿੱਚ 50, ਪੂਰਬੀ ਬਰਧਮਾਨ ਵਿੱਚ 44 ਅਤੇ ਦੱਖਣੀ 24 ਪਰਗਨਾ ਵਿੱਚ 32 ਡੇਂਗੂ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਕੋਲਕਾਤਾ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ 18 ਮਾਮਲੇ ਸਾਹਮਣੇ ਆਏ ਹਨ। ਅਧਿਕਾਰੀ ਨੇ ਕਿਹਾ, ''ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਵਰੀ ਤੋਂ ਲੈ ਕੇ ਹੁਣ ਤੱਕ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਇਹ ਗਿਣਤੀ 363 ਹੈ।''
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਕਫ਼ ਸੋਧ ਬਿੱਲ 2024 ਲੋਕ ਸਭਾ 'ਚ ਪੇਸ਼, ਵਿਰੋਧੀ ਧਿਰ ਨੇ ਕਿਹਾ- ਇਹ ਮੁਸਲਿਮ ਵਿਰੋਧੀ
NEXT STORY