ਨਵੀਂ ਦਿੱਲੀ- ਡੇਂਗੂ ਅਤੇ ਕੋਵਿਡ-19 ਬੀਮਾਰੀ ਨਾਲ ਜੂਝ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਚੁਕੇ ਹਨ। ਉਨ੍ਹਾਂ ਨੂੰ ਮੰਗਲਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਵੀਰਵਾਰ ਸ਼ਾਮ ਖੂਨ 'ਚ ਪਲੇਟਲੇਟਸ ਗਿਣਤੀ 'ਚ ਗਿਰਾਵਟ ਅਤੇ ਆਕਸੀਜਨ ਦੀ ਕਮੀ ਹੋਣ 'ਤੇ 48 ਸਾਲਾ ਸਿਸੋਦੀਆ ਨੂੰ ਸਾਕੇਤ ਦੇ ਇਕ ਹਸਪਤਾਲ 'ਚ ਰੈਫਰ ਕੀਤਾ ਗਿਆ ਸੀ। ਉਨ੍ਹਾਂ ਨੂੰ ਦੱਖਣੀ ਦਿੱਲੀ 'ਚ ਨਿੱਜੀ ਸਿਹਤ ਸਹੂਲਤ ਦੀ ਆਈ.ਸੀ.ਯੂ. 'ਚ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ 'ਚ ਪਲਾਜ਼ਮਾ ਥੈਰੇਪੀ ਦਿੱਤੀ ਗਈ।
ਉੱਪ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ,''ਅੱਜ ਉਨ੍ਹਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਅਤੇ ਹੁਣ ਉਨ੍ਹਾਂ ਦੀ ਸਥਿਤੀ ਬਿਹਤਰ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।'' ਆਮ ਆਦਮੀ ਪਾਰਟੀ ਦੇ ਨੇਤਾ ਨੇ 14 ਸਤੰਬਰ ਨੂੰ ਕੋਵਿਡ-19 ਨਾਲ ਪੀੜਤ ਪਾਏ ਗਏ ਸਨ ਅਤੇ ਹੋਮ ਕੁਆਰੰਟੀਨ 'ਚ ਸਨ। ਬੁੱਧਵਾਰ ਨੂੰ ਉਨ੍ਹਾਂ ਨੂੰ ਇਲਾਜ ਲਈ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਅਤੇ ਇਕ ਦਿਨ ਬਾਅਦ ਉਨ੍ਹਾਂ ਦੇ ਡੇਂਗੂ ਨਾਲ ਪੀੜਤ ਹੋਣ ਦਾ ਪਤਾ ਲੱਗਾ।
ਬਿਹਤਰ ਸਿਹਤ ਸੁਵਿਧਾਵਾਂ ਦੇ ਵਾਅਦੇ ਨਾਲ ਅਪਗ੍ਰੇਡ ਕੀਤਾ ਗਿਆ ਹੰਦਵਾੜਾ ਹਸਪਤਾਲ
NEXT STORY