ਨਵੀਂ ਦਿੱਲੀ (ਭਾਸ਼ਾ)— ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਡੇਂਗੂ ਨਾਲ 5 ਹੋਰ ਲੋਕਾਂ ਦੀ ਮੌਤ ਮਗਰੋਂ ਇਸ ਬੀਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 6 ਹੋ ਗਈ ਹੈ, ਜਦਕਿ ਹੁਣ ਤੱਕ ਇਸ ਦੇ 1537 ਕੇਸ ਸਾਹਮਣੇ ਆ ਚੁੱਕੇ ਹਨ। ਨਗਰ ਨਿਗਮ ਵਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਇਕ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਅਧਿਕਾਰਤ ਅੰਕੜਿਆਂ ਮੁਤਾਬਕ ਦਿੱਲੀ ’ਚ 2017 ਤੋਂ ਬਾਅਦ ਡੇਂਗੂ ਨਾਲ ਮੌਤ ਦੇ ਇਹ ਸਭ ਤੋਂ ਵੱਧ ਮਾਮਲੇ ਹਨ।
2016 ਅਤੇ 2017 ਵਿਚ ਡੇਂਗੂ ਨਾਲ 10-10 ਲੋਕਾਂ ਦੀ ਮੌਤ ਹੋਈ ਸੀ। ਰਿਪੋਰਟ ਮੁਤਾਬਕ ਦਿੱਲੀ ਵਿਚ ਇਸ ਸਾਲ ਸਾਹਮਣੇ ਆਏ ਕੁੱਲ ਮਾਮਲਿਆਂ ਵਿਚੋਂ ਅਕਤੂਬਰ ਵਿਚ ਹੀ 1196 ਮਾਮਲੇ ਸਾਹਮਣੇ ਆਏ। ਨਗਰ ਨਿਗਮ ਵਲੋਂ ਜਾਰੀ ਰਿਪੋਰਟ ਮੁਤਾਬਕ ਦਿੱਲੀ ਵਿਚ 30 ਅਕਤੂਬਰ ਤੱਕ ਡੇਂਗੂ ਨਾਲ 6 ਲੋਕਾਂ ਦੀ ਮੌਤ ਹੋਈ ਅਤੇ ਕੁੱਲ 1537 ਮਾਮਲੇ ਸਾਹਮਣੇ ਆਏ, ਜੋ ਕਿ 2018 ’ਚ ਇਸ ਸਮੇਂ ਵਿਚ ਸਾਹਮਣੇ ਆਏ ਮਾਮਲਿਆਂ ਤੋਂ ਬਾਅਦ ਸਭ ਤੋਂ ਵੱਧ ਹੈ। ਇਸ ਸਾਲ ਸਤੰਬਰ ’ਚ ਡੇਂਗੂ ਦੇ 217 ਮਾਮਲੇ ਸਾਹਮਣੇ ਆਏ ਸਨ, ਜੋ ਕਿ ਪਿਛਲੇ ਤਿੰਨ ਸਾਲਾਂ ਵਿਚ ਇਸ ਮਹੀਨੇ ਵਿਚ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਸਨ।
ਦਿੱਲੀ ’ਚ ਹੋਟਲ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ
NEXT STORY