ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸਿਹਤ ਮੰਤਰਾਲਾ ਨੇ ਉਨ੍ਹਾਂ 9 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਆਪਣੇ ਮਾਹਿਰਾਂ ਦੇ ਦਲ ਭੇਜੇ ਹਨ, ਜਿੱਥੇ ਡੇਂਗੂ ਦੇ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਦਲਾਂ ਨੂੰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪ੍ਰਭਾਵੀ ਜਨ ਸਿਹਤ ਸੇਵਾ ਉਪਲੱਬਧ ਕਰਵਾਉਣ ’ਚ ਮਦਦ ਅਤੇ ਸਹਿਯੋਗ ਕਰਨ ਦਾ ਕੰਮ ਸੌਂਪਿਆ ਗਿਆ ਹੈ। ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦਿੱਲੀ ’ਚ ਡੇਂਗੂ ਦੀ ਸਥਿਤੀ ਦੀ ਸਮੀਖਿਆ ਬੈਠਕ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ ਇਹ ਕਦਮ ਚੁੱਕਿਆ ਗਿਆ। ਇਹ 9 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹਰਿਆਣਾ, ਕੇਰਲ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਜੰਮੂ ਕਸ਼ਮੀਰ ਹਨ। ਬਿਆਨ ’ਚ ਕਿਹਾ ਗਿਆ ਹੈ ਕਿ ਮਾਂਡਵੀਆ ਨੇ ਮੰਤਰਾਲਾ ਨੂੰ ਉਨ੍ਹਾਂ ਸੂਬਿਆਂ ਦੀ ਮਦਦ ਕਰਨ ਦਾ ਨਿਰਦੇਸ਼ ਦਿੱਤਾ ਸੀ, ਜਿੱਥੇ ਡੇਂਗੂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ’ਚ ਡੇਂਗੂ ਦੇ ਹੁਣ ਤੱਕ 1,16,991 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ 11,903 ਨਵੇਂ ਮਾਮਲੇ ਆਏ ਸਾਹਮਣੇ, 252 ਦਿਨਾਂ ਬਾਅਦ ਘਟੀ ਮਰੀਜ਼ਾਂ ਦੀ ਗਿਣਤੀ
ਬਿਆਨ ’ਚ ਕਿਹਾ ਗਿਆ,‘‘ਕੁਝ ਸੂਬਿਆਂ ’ਚ ਅਕਤੂਬਰ ’ਚ ਡੇਂਗੂ ਦੇ ਮਾਮਲੇ ਪਿਛਲੇ ਸਾਲ ਇਸੇ ਮਿਆਦ ’ਚ ਸਾਹਮਣੇ ਆਏ ਮਾਮਲਿਆਂ ਤੋਂ ਕਾਫ਼ੀ ਵੱਧ ਹਨ। 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਸਭ ਤੋਂ ਵੱਧ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ। 31 ਅਕਤੂਬਰ ਤੱਕ ਦੇਸ਼ ’ਚ ਸਾਹਮਣੇ ਆਏ ਕੁੱਲ ਮਾਮਲਿਆਂ ’ਚ 86 ਫੀਸਦੀ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਸਨ। ਬਿਆਨ ’ਚ ਦੱਸਿਆ ਗਿਆ ਹੈ ਕਿ ਕੇਂਦਰ ਦੇ ਇਨ੍ਹਾਂ ਦਲਾਂ ’ਚ ਮੱਛਰ ਜਨਿਤ ਰੋਗ ਕੰਟਰੋਲ ਪ੍ਰੋਗਰਾਮ (ਐੱਨ.ਵੀ.ਬੀ.ਡੀ.ਸੀ.ਪੀ.), ਰਾਸ਼ਟਰੀ ਰੋਗ ਕੰਟਰੋਲ ਕੇਂਦਰ (ਐੱਨ.ਸੀ.ਡੀ.ਸੀ.) ਅਤੇ ਖੇਤਰੀ ਦਫ਼ਤਰਾਂ ਦੇ ਮਾਹਿਰ ਸ਼ਾਮਲ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
5 ਨਵੰਬਰ ਨੂੰ ਜਵਾਲਾਮੁਖੀ ਆਉਣਗੇ ਜੈਰਾਮ ਠਾਕੁਰ, PM ਮੋਦੀ ਲਾਈਵ ਕਰਨਗੇ ਮਾਂ ਜਵਾਲਾ ਦੇ ਦਰਸ਼ਨ
NEXT STORY