ਕੈਥਲ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਸੰਬੰਧਤ ਅਧਿਕਾਰੀਆਂ ਤੋਂ 2 ਚੋਣ ਪ੍ਰੋਗਰਾਮਾਂ ਦੀ ਮਨਜ਼ੂਰੀ ਮੰਗਣ ਵਾਲੀ ਉਸ ਦੀ ਅਰਜ਼ੀ ਨੂੰ ਅਸਵੀਕਾਰ ਕਰ ਦਿੱਤਾ ਗਿਆ ਅਤੇ ਜਵਾਬ 'ਚ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ। ਇਸ ਮਾਮਲੇ 'ਤੇ ਸਖ਼ਤ ਨੋਟਿਸ ਲੈਂਦੇ ਹੋਏ ਹਰਿਆਣਾ ਦੇ ਕੈਥਲ 'ਚ ਉਪ ਮੰਡਲ ਮੈਜਿਸਟ੍ਰੇਟ-ਸਹਿ-ਸਹਾਇਕ ਚੋਣ ਅਧਿਕਾਰੀ ਬ੍ਰਹਮਾ ਪ੍ਰਕਾਸ਼ ਨੇ 5 ਕੰਪਿਊਟਰ ਆਪਰੇਟਰਾਂ ਨੂੰ ਮੁਅੱਤਲ ਕਰਨ ਦਾ ਆਦੇਸ਼ ਦਿੱਤਾ ਅਤੇ ਪੁਲਸ ਨੂੰ ਮਾਮਲੇ ਦੀ ਪੂਰੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਭਾਜਪਾ ਨੇ ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਭੇਜਿਆ ਮਾਣਹਾਨੀ ਨੋਟਿਸ, ਜਾਣੋ ਕੀ ਹੈ ਮਾਮਲਾ
ਕੁਰੂਕੁਸ਼ੇਤਰ ਸੀਟ ਤੋਂ ਲੋਕ ਸਭਾ ਚੋਣ ਲੜ ਰਹੇ 'ਆਪ' ਦੀ ਹਰਿਆਣਾ ਇਕਾਈ ਦੇ ਮੁਖੀ ਸੁਸ਼ੀਲ ਗੁਪਤਾ ਨੇ ਕਿਹਾ ਕਿ ਪਾਰਟੀ ਨੇ 7 ਅਪ੍ਰੈਲ ਨੂੰ 2 ਚੋਣ ਪ੍ਰੋਗਰਾਮਾਂ ਦੀ ਮਨਜ਼ੂਰੀ ਮੰਗੀ ਸੀ। ਗੁਪਤਾ ਨੇ ਕਿਹਾ,''ਸਾਨੂੰ ਜੋ ਜਵਾਬ ਮਿਲਿਆ ਉਸ 'ਚ ਲਿਖਿਆ ਸੀ ਕਿ ਮਨਜ਼ੂਰੀ ਅਸਵੀਕਾਰ ਕਰ ਦਿੱਤੀ ਗਈ ਹੈ। ਇਕ ਹੋਰ ਚਿੱਠੀ 'ਚ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15,256 ਫੁੱਟ ਦੀ ਉੱਚਾਈ 'ਤੇ ਸਥਿਤ ਹੈ ਦੁਨੀਆ ਦਾ ਸਭ ਤੋਂ ਉੱਚਾ ਪੋਲਿੰਗ ਬੂਥ, ਵੋਟਰਾਂ 'ਚ ਹੁੰਦਾ ਹੈ ਖ਼ਾਸਾ ਉਤਸ਼ਾਹ
NEXT STORY