ਅਮੇਠੀ (ਯੂਪੀ) : ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਮੁਸਾਫਿਰਖਾਨਾ ਥਾਣਾ ਖੇਤਰ ਵਿੱਚ ਇੱਕ ਅੰਡਰਬ੍ਰਿਜ ਨੇੜੇ ਸੰਘਣੀ ਧੁੰਦ ਕਾਰਨ ਛੇ ਵਾਹਨਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ, ਜਦਕਿ 16 ਹੋਰ ਜ਼ਖਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਹੀ ਬੰਦ ਸਾਰੇ ਸਕੂਲ! ਇਸ ਸੂਬੇ ਦੇ 1 ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਥਾਣਾ ਮੁਸਾਫਿਰਖਾਨਾ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਵਿਵੇਕ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਸੋਮਵਾਰ/ਮੰਗਲਵਾਰ ਨੂੰ ਸਵੇਰੇ 2:30 ਵਜੇ ਦੇ ਕਰੀਬ ਅਮੇਠੀ-ਸੁਲਤਾਨਪੁਰ ਮੋੜ ਦੇ ਨੇੜੇ ਇੱਕ ਟਰੱਕ ਰੇਲਿੰਗ 'ਤੇ ਚੜ੍ਹ ਗਿਆ। ਉਨ੍ਹਾਂ ਕਿਹਾ ਕਿ ਟਰੱਕ ਦੇ ਰੇਲਿੰਗ 'ਤੇ ਚੜ੍ਹਨ ਤੋਂ ਬਾਅਦ ਤਿੰਨ ਟਰੱਕ, ਇੱਕ ਕਾਰ ਅਤੇ ਪਿੱਛੇ ਤੋਂ ਆ ਰਹੀ ਇੱਕ ਬੱਸ ਇੱਕ ਤੋਂ ਬਾਅਦ ਇੱਕ ਉਸ ਨਾਲ ਟਕਰਾ ਗਈਆਂ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਹਾਦਸੇ ਤੋਂ ਪ੍ਰਭਾਵਿਤ ਯਾਤਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
ਇਕ ਹੋਰ ਇਤਿਹਾਸ ਰਚਣ ਜਾ ਰਿਹਾ ISRO ! ਭਲਕੇ ਲਾਂਚ ਕਰੇਗਾ 6,100 ਕਿੱਲੋ ਭਾਰ ਵਾਲਾ US ਦਾ ਸੈਟੇਲਾਈਟ
NEXT STORY