ਹਰਿਆਣਾ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ੁੱਕਰਵਾਰ ਨੂੰ ਪਿਛਲੇ ਮਹੀਨੇ ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ਹਾਦਸੇ 'ਚ ਜਾਨ ਗੁਆਉਣ ਵਾਲੇ ਹਰਿਆਣਾ ਦੇ ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਡਰ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਰਾਸ਼ੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਹਰਿਆਣਾ ਸਰਕਾਰ ਦੇ ਇਕ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਫ਼ੌਜੀ ਅਤੇ ਨੀਮ ਫ਼ੌਜੀ ਫੋਰਸ ਦੀ ਐਕਸਗ੍ਰੇਸੀਆ ਪਾਲਿਸੀ ਦੇ ਅਧੀਨ ਸ਼ਹੀਦ ਹੋਣ ਵਾਲੇ ਫ਼ੌਜੀ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦੇ ਨਾਲ-ਨਾਲ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਪ੍ਰਬੰਧ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਪਰ ਘਬਰਾਉਣ ਦੀ ਜ਼ਰੂਰਤ ਨਹੀਂ ਹੈ : ਅਰਵਿੰਦ ਕੇਜਰੀਵਾਲ
ਇਸ ਨੀਤੀ ਦੇ ਅਧੀਨ ਹੈਲੀਕਾਪਟਰ ਕ੍ਰੈਸ਼ ਹਾਦਸੇ 'ਚ ਜਾਨ ਗੁਆਉਣ ਵਾਲੇ ਬ੍ਰਿਗੇਡੀਅਰ ਲਖਵਿੰਦਰ ਸਿੰਘ ਦੀ ਮੌਤ ਨੂੰ ਅਸਥਾਈ ਲੜਾਈ ਹਾਦਸਾ ਮੰਨਦੇ ਹੋਏ ਵਿਸ਼ੇਸ਼ ਆਰਥਿਕ ਮਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਦੇ ਕੁਨੂੰਰ ਜ਼ਿਲ੍ਹੇ 'ਚ 8 ਦਸੰਬਰ ਨੂੰ ਹੋਏ ਹੈਲੀਕਾਪਟਰ ਹਾਦਸੇ 'ਚ ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਪਤਨੀ ਅਤੇ ਬ੍ਰਿਗੇਡੀਅਰ ਲਖਵਿੰਦਰ ਸਿੰਘ ਲਿੱਡਰ ਸਮੇਤ ਫ਼ੌਜ ਦੇ ਜਵਾਨਾਂ ਨੇ ਜਾਨ ਗੁਆ ਦਿੱਤੀ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਬੱਚੇ ਇਸ ਕਾਰਨ ਤੇਜ਼ੀ ਨਾਲ ਹੋ ਰਹੇ ਹਨ ਓਮੀਕਰੋਨ ਦਾ ਸ਼ਿਕਾਰ
NEXT STORY