ਬਰਵਾਨੀ — ਮੱਧ ਪ੍ਰਦੇਸ਼ ਦੇ ਬੜਵਾਨੀ 'ਚ ਇਕ ਮਹਿਲਾ ਕਰਮਚਾਰੀ ਦੀ ਸ਼ਿਕਾਇਤ 'ਤੇ ਇਕ ਡਿਪਟੀ ਕਲੈਕਟਰ ਨੂੰ ਬਲਾਤਕਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਮਾਲ ਵਿਭਾਗ ਦੀ ਇਕ ਮਹਿਲਾ ਕਰਮਚਾਰੀ ਨੇ 29 ਅਪ੍ਰੈਲ ਨੂੰ ਸ਼ਿਕਾਇਤ ਕੀਤੀ ਸੀ ਕਿ 2016 ਵਿਚ ਬੜਵਾਨੀ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਵਜੋਂ ਤਾਇਨਾਤ ਅਭੈ ਸਿੰਘ ਖਰੜੀ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ- ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਸੇਵਾ ਮੁਕਤ ASI ਦੀ ਮੌਤ
ਬੜਵਾਨੀ ਮਹਿਲਾ ਥਾਣਾ ਇੰਚਾਰਜ ਅਲਕਾ ਮੋਨੀਆ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਵੀਰਵਾਰ ਰਾਤ ਖਰੜੀ ਨੂੰ ਭੋਪਾਲ ਤੋਂ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀ ਅਨੁਸਾਰ ਮਹਿਲਾ ਮੁਲਾਜ਼ਮ ਨੇ ਦੱਸਿਆ ਕਿ ਮੁਲਜ਼ਮ ਖਰੜੀ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਸੀ। ਡਿਪਟੀ ਕਲੈਕਟਰ ਫਿਲਹਾਲ ਉਜੈਨ 'ਚ ਤਾਇਨਾਤ ਸਨ। ਉਨ੍ਹਾਂ ਦੱਸਿਆ ਕਿ ਡਿਪਟੀ ਕਲੈਕਟਰ ਖਰੜੀ ਨੂੰ ਸ਼ੁੱਕਰਵਾਰ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਮੰਤਰੀ ਸਵਾਮੀ ਪ੍ਰਸਾਦ ਮੌਰਿਆ 'ਤੇ ਸੁੱਟੀ ਜੁੱਤੀ, ਦੋਸ਼ੀ ਗ੍ਰਿਫ਼ਤਾਰ
NEXT STORY