ਭੋਪਾਲ - ਮੱਧ ਪ੍ਰਦੇਸ਼ ਮਦਰੱਸਾ ਬੋਰਡ ਨੇ ਸੂਬੇ ਦੇ ਸ਼ਿਓਪੁਰ ਜ਼ਿਲੇ ’ਚ ਬੰਦ ਪਏ 56 ਮਦਰੱਸਿਆਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਧਿਕਾਰੀ (ਡੀ. ਈ. ਓ.) ਵੱਲੋਂ ਪੇਸ਼ ਰਿਪੋਰਟ ਦੇ ਆਧਾਰ ’ਤੇ ਇਹ ਕਦਮ ਚੁੱਕਿਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਸਰਕਾਰ ਦੇ ਮਦਰੱਸਾ ਬੋਰਡ ਨੇ 80 ਮਦਰੱਸਿਆਂ ’ਚੋਂ 56 ਦੀ ਮਾਨਤਾ ਰੱਦ ਕਰ ਦਿੱਤੀ ਹੈ। ਇਨ੍ਹਾਂ ’ਚੋਂ 54 ਮਦਰੱਸੇ ਸੂਬਾ ਸਰਕਾਰ ਤੋਂ ਗ੍ਰਾਂਟ ਪ੍ਰਾਪਤ ਕਰ ਰਹੇ ਸਨ। ਇਸ ਦਰਮਿਆਨ, ਸੂਬੇ ਦੇ ਸਕੂਲੀ ਸਿੱਖਿਆ ਮੰਤਰੀ ਉਦੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੂਰੇ ਸੂਬੇ ਦੇ ਸਾਰੇ ਜ਼ਿਲਾ ਸਿੱਖਿਆ ਅਫਸਰਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਅਧਿਕਾਰੀਆਂ ਤੋਂ ਆਪਣੇ-ਆਪਣੇ ਅਧਿਕਾਰ ਖੇਤਰ ’ਚ ਚੱਲ ਰਹੇ ਮਦਰੱਸਿਆਂ ਦੀ ਜਾਂਚ ਕਰਵਾਉਣ।
ਉਦੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਮਿਲੇ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਮਿਲੇ।
ਮੁੰਬਈ ਮੋਨੋਰੇਲ 'ਚ ਮੋਬਾਇਲ ਫੋਨ ਨੂੰ ਲੱਗੀ ਅਚਾਨਕ ਅੱਗ, ਯਾਤਰੀਆਂ 'ਚ ਮਚੀ ਹਫੜਾ-ਦਫੜੀ
NEXT STORY