ਨਵੀਂ ਦਿੱਲੀ, (ਯੂ. ਐੱਨ. ਆਈ.)- ਰਾਜਸਥਾਨ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਇੱਥੇ ਮਹਾਰਾਣਾ ਪ੍ਰਤਾਪ ਦੇ ਵੰਸ਼ਜ ਵਿਸ਼ਵਰਾਜ ਸਿੰਘ ਮੇਵਾੜ ਅਤੇ ਕਰਨੀ ਸੈਨਾ ਦੇ ਸੰਸਥਾਪਕ ਅਤੇ ਮੁਖੀ ਰਹੇ ਮਰਹੂਮ ਲੋਕੇਂਦਰ ਸਿੰਘ ਕਾਲਵੀ ਦਾ ਪੁੱਤਰ ਭਵਾਨੀ ਸਿੰਘ ਕਾਲਵੀ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਏ। ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਰਾਜਸਥਾਨ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੀ. ਪੀ. ਜੋਸ਼ੀ ਅਤੇ ਸੰਸਦ ਮੈਂਬਰ ਦੀਆ ਕੁਮਾਰੀ ਦੀ ਮੌਜੂਦਗੀ ’ਚ ਦੋਵਾਂ ਸ਼ਖਸੀਅਤਾਂ ਨੇ ਭਾਜਪਾ ਦੀ ਮੈਂਬਰਸ਼ਿਪ ਕਬੂਲ ਕੀਤੀ।
ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਪਾਰਟੀ ਦੀ ਤਾਰੀਫ਼ ਕੀਤੀ। ਮੇਵਾੜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗਤਾ ਅਤੇ ਦੂਰ-ਅੰਦੇਸ਼ੀ ਅਗਵਾਈ ਦਾ ਸਮਰਥਨ ਕਰਨਾ ਚਾਹੀਦਾ ਹੈ। ਮੇਘਵਾਲ ਨੇ ਭਰੋਸਾ ਪ੍ਰਗਟਾਇਆ ਕਿ ਰਾਜਸਥਾਨ ਦੇ ਲੋਕ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰ ਕੇ ਭਾਜਪਾ ਨੂੰ ਸੱਤਾ ’ਚ ਲਿਆਉਣਗੇ।
ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਲਾਲ ਸਿੰਘ ਦੀ ਪਤਨੀ ਦੇ ਵਿਦਿਅਕ ਟਰੱਸਟ ਨਾਲ ਜੁੜੇ ਟਿਕਾਣਿਆਂ ’ਤੇ ED ਵਲੋਂ ਛਾਪੇ
NEXT STORY