ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਸੁਨਹਿਰੀ ਭਵਿੱਖ ਉਡੀਕ ਕਰ ਰਿਹਾ ਹੈ ਅਤੇ ਪਿਛਲੇ 10 ਸਾਲਾਂ ਵਿਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਜਾਤੀਵਾਦ ਦੀ ਥਾਂ ਵਿਕਾਸ ਨੇ ਲੈ ਲਈ ਹੈ।
ਇੱਥੇ ਬੁਰਾੜੀ ਵਿਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ. ਵੀ. ਪੀ.) ਦੀ ਕੌਮੀ ਕਾਨਫਰੰਸ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕੈਰੀਅਰ ਬਣਾਉਣ ਲਈ ਨਹੀਂ, ਸਗੋਂ ਰਾਸ਼ਟਰ ਨਿਰਮਾਣ ਲਈ ਵੀ ਹੈ। ਸ਼ਾਹ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਉੱਜਵਲ ਭਵਿੱਖ ਉਡੀਕ ਰਿਹਾ ਹੈ। ਪਿਛਲੇ 10 ਸਾਲਾਂ ਵਿਚ ਦੇਸ਼ ਵਿਚ ਵੱਡੀਆਂ ਤਬਦੀਲੀਆਂ ਆਈਆਂ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਦੇ ਵਿਕਾਸ ਨੂੰ ਹੁਲਾਰਾ ਦਿੰਦੇ ਹਨ। ਭਾਰਤ ਦਾ ਸਮਾਂ ਆ ਗਿਆ ਹੈ ਅਤੇ ਪੂਰੀ ਦੁਨੀਆ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਇਸ ਵੱਲ ਦੇਖ ਰਹੀ ਹੈ।
ਭਾਰਤ 'ਚ 30 ਨਵੰਬਰ ਤੱਕ ਡੇਂਗੂ ਦੇ 2.34 ਲੱਖ ਮਾਮਲੇ ਕੀਤੇ ਗਏ ਦਰਜ
NEXT STORY