ਮੁੰਬਈ- ਮਹਾਰਾਸ਼ਟਰ ਦੀ ਨਵੀਂ ਮਹਾਗਠਜੋੜ ਸਰਕਾਰ ’ਚ ਸ਼ਾਮਲ ਨਾ ਕੀਤੇ ਜਾਣ ਤੋਂ ਨਾਰਾਜ਼ ਮੰਨੇ ਜਾ ਰਹੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਛਗਨ ਭੁਜਬਲ ਨੇ ਸੋਮਵਾਰ ਇੱਥੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਭੁਜਬਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨਾਲ ਸੂਬੇ ਦੇ ਸਿਆਸੀ ਤੇ ਸਮਾਜਿਕ ਮਾਹੌਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੁੰਬਈ ਦੇ ‘ਸਾਗਰ’ ਬੰਗਲੇ ’ਚ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਕਰੀਬ ਅੱਧਾ ਘੰਟਾ ਮੁਲਾਕਾਤ ਹੋਈ। ਇਸ ਦੌਰਾਨ ਭੁਜਬਲ ਨਾਲ ਉਨ੍ਹਾਂ ਦਾ ਭਤੀਜਾ ਸਮੀਰ ਵੀ ਮੌਜੂਦ ਸੀ। ਭੁਜਬਲ ਨੇ ਕਿਹਾ ਕਿ ਫੜਨਵੀਸ ਨੇ ਮੈਨੂੰ ਦੱਸਿਆ ਕਿ ਵਿਧਾਨ ਸਭਾ ਚੋਣਾਂ ’'ਚ ਮਹਾਯੁਤੀ ਦੀ ਸ਼ਾਨਦਾਰ ਜਿੱਤ ਪਿੱਛੇ ਹੋਰਨਾਂ ਪੱਛੜੀਆਂ ਸ਼੍ਰੇਣੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਓ.ਬੀ.ਸੀ. ਭਾਈਚਾਰੇ ਦੇ ਹਿੱਤ ਪ੍ਰਭਾਵਿਤ ਨਹੀਂ ਹੋਣੇ ਚਾਹੀਦੇ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਕਰਨ ਲਈ ਕੁਝ ਸਮਾਂ ਮੰਗਿਆ ਗਿਆ ਹੈ। 'ਫੜਨਵੀਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ 10-12 ਦਿਨਾਂ ’ਚ ਫੈਸਲਾ ਲੈਣਗੇ। ਓ. ਬੀ. ਸੀ. ਦੇ ਆਗੂ ਮਰਾਠਾ ਭਾਈਚਾਰੇ ਨੂੰ ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਕੁਨਬੀ) ’ਚ ਰਾਖਵਾਂਕਰਨ ਦੇਣ ਦੀ ਮਨੋਜ ਦੀ ਮੰਗ ਦੇ ਖ਼ਿਲਾਫ਼ ਹਨ। ਭੁਜਬਲ ਵੀ ਇਸ ਮੰਗ ਦੇ ਜ਼ੋਰਦਾਰ ਵਿਰੋਧੀ ਹਨ। ਜਦੋਂ ਭੁਜਬਲ ਕੋਲੋਂ ਭਾਜਪਾ ’ਚ ਸ਼ਾਮਲ ਹੋਣ ਦੀ ਉਨ੍ਹਾਂ ਦੀ ਯੋਜਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਵਿਸਥਾਰ ਵਿਚ ਕੁਝ ਨਹੀਂ ਦੱਸਿਆ ਪਰ ਇਹ ਜ਼ਰੂਰ ਕਿਹਾ ਕਿ ਉਹ ਮੰਤਰੀ ਮੰਡਲ ਦੇ ਵਾਧੇ ਸਮੇ ਖੁੱਦ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਮੁੱਦੇ ’ਤੇ ਪਹਿਲਾਂ ਹੀ ਆਪਣੀ ਰਾਏ ਪ੍ਰਗਟ ਕਰ ਚੁੱਕੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਬਈ ਦੀ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ 'ਚ ਲੱਗੀ ਅੱਗ, 9 ਲੋਕਾਂ ਨੂੰ ਬਚਾਇਆ
NEXT STORY