ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀਰਵਾਰ ਨੂੰ ਨਾਂਦੇੜ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਜਾਂਚ ਦੇ ਆਦੇਸ਼ ਦਿੱਤੇ। ਸੂਤਰਾਂ ਨੇ ਦੱਸਿਆ ਕਿ ਫੜਨਵੀਸ ਨੇ ਬਾਦਲ ਨੂੰ ਫੋਨ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਕ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਕਰੀਬ 1.45 ਵਜੇ ਜਦੋਂ ਬਾਦਲ ਨਾਂਦੇੜ 'ਚ ਗੁਰਦੁਆਰਾ ਮਾਤਾ ਸਾਹਿਬ ਦੇਵਨ ਜੀ ਮੁਗਤ ਗਏ ਸਨ, ਉਦੋਂ ਨਿਹੰਗ ਪਹਿਰਾਵੇ 'ਚ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਬਾਦਲ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਹੈ ਅਤੇ ਹਮਲੇ ਦੇ ਸਿਲਸਿਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਬਾਦਲ ਦੀ ਹਾਲਤ ਸਥਿਰ ਹੈ। ਫੜਨਵੀਸ ਨੇ ਨਾਂਦੇੜ ਦੇ ਪੁਲਸ ਸੁਪਰਡੈਂਟ ਤੋਂ ਘਟਨਾ ਦੀ ਜਾਣਕਾਰੀ ਲਈ। ਉਨ੍ਹਾਂ ਨੇ ਪੁਲਸ ਨੂੰ ਹਮਲੇ ਦੇ ਪਿੱਛੇ ਦਾ ਕਾਰਨ ਜਾਂਚ ਕਰਨ ਦਾ ਨਿਰਦੇਸ਼ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਿਰਫ਼ 1 ਬਿੱਲ 'ਤੇ ਹੋਈ ਬਹਿਸ', ਮਾਨਸੂਨ ਸੈਸ਼ਨ ਦੌਰਾਨ ਸਦਨ 'ਚ ਰੁਕਾਵਟ ਲਈ ਕਾਂਗਰਸ ਜ਼ਿੰਮੇਵਾਰ : ਰਿਜਿਜੂ
NEXT STORY